06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਗਿਣਤੀ ਵਿਚ ਨੌਜਵਾਨ ਸ਼ਾਮਿਲ

Ad Position 21
No active advertisement
ਅਜੀਤ ਡੈਸਕ 02-06-2026
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨÏਜਵਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ¢ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਸ਼ਵਾਸ ਦਵਾਇਆ ਕਿ ਪਾਰਟੀ ਵਿਚ ਉਨ੍ਹਾਂ ਦਾ ਮਾਨ ਸਤਿਕਾਰ ਕੀਤਾ ਜਾਵੇਗਾ | ਇਸ ਮÏਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ਦਾ ਕੇਂਦਰ ਸ਼੍ਰੋਮਣੀ ਅਕਾਲੀ ਦਲ ਬਣ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਨÏਜਵਾਨਾਂ ਦਾ ਵਿਸ਼ਵਾਸ ਵਧਿਆ ਹੈ ਅਤੇ ਵੱਡੀ ਗਿਣਤੀ ਵਿਚ ਹਰ ਰੋਜ਼ ਨÏਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਲੋਕਾਂ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕੀਤਾ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਵਿਚ ਦਿੱਲੀ ਬੈਠੇ ਲੋਕ ਰਾਜ ਕਰ ਰਹੇ ਹਨ, ਜਿਸ ਨੂੰ ਕਿ ਸੂਬੇ ਦੇ ਲੋਕ ਕਦੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਘਰ-ਘਰ ਜਾ ਕੇ ਪ੍ਰਚਾਰ ਕਰਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ | ਮੀਟਿੰਗ ਵਿਚ ਸਰਕਲ ਪ੍ਰਧਾਨ ਕਮਲਜੀਤ ਸਿੰਘ ਨਿੱਕੂ ਗਰੇਵਾਲ ਦੀ ਅਗਵਾਈ ਵਿਚ ਬਲਵਿੰਦਰ ਸਿੰਘ, ਪਿ੍ਤਪਾਲ ਸਿੰਘ, ਮੰਨਾ, ਗੌਰਵ, ਯੋਗੇਸ਼, ਵਿੱਕੀ, ਨੋਨੀ, ਗਗਨ, ਰਵੀ ਅਤੇ ਰਾਹੁਲ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ¢ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ, ਪੰਜਾਬੀਅਤ, ਪੰਥਕ ਸੋਚ ਅਤੇ ਸੂਬੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਹੀ ਇਕ ਭਰੋਸੇਯੋਗ ਵਿਕਲਪ ਵਜੋਂ ਉਭਰ ਰਿਹਾ ਹੈ¢ ਇਸ ਮÏਕੇ ਬੋਲਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦਾ ਨÏਜਵਾਨ ਫ਼ੈਸਲਾਕੁਨ ਭੂਮਿਕਾ ਨਿਭਾਏਗਾ ਅਤੇ ਪੰਜਾਬ ਦੇ ਹਿਤਾਂ ਦੀ ਰੱਖਿਆ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਵੇਗਾ¢ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਵੱਡੀ ਗਿਣਤੀ ਵਿਚ ਨÏਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਤਿਆਰ ਹਨ¢ ਇਸ ਮÏਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਤੋਂ ਇਲਾਵਾ ਜਥੇਦਾਰ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਸਿਮਰਨਜੀਤ ਸਿੰਘ ਹਨੀ, ਤੇਜਾ ਸਿੰਘ ਖਾਲਸਾ ਕੁਲਦੀਪ ਸਿੰਘ ਖਾਲਸਾ, ਤੇਜਿੰਦਰ ਸਿੰਘ ਖਾਲਸਾ, ਪ੍ਰਦੀਪ ਸਿੰਘ ਮੁੰਡੀ, ਨੇਕ ਸਿੰਘ ਸੇਖੇਵਾਲ, ਗੁਰਚਰਨ ਸਿੰਘ ਟੌਹੜਾ, ਬਲਵੀਰ ਸਿੰਘ, ਹਰਦੀਪ ਸਿੰਘ ਮੁਲਤਾਨੀ, ਨਰਿੰਦਰ ਸਿੰਘ ਲਾਲੀ, ਲਖਵੀਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਜਥੇਬੰਦੀਆਂ ਨੇ ਅਖੌਤੀ ਨਾਮਧਾਰੀ ਆਗੂਆਂ ਵਿਰੁੱਧ ਆਪਣੇ ਬਿਆਨ ਦਰਜ ਕਰਾਏ ਅਗਲੀ ਖ਼ਬਰ ਚੰਦਰ ਭਨੋਟ ਦੇ ਅਕਾਲ ਚਲਾਣੇ 'ਤੇ ਰਾਜਾ ਵੜਿੰਗ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ
Ad Position 24