ਲੁਧਿਆਣਾ, 30 ਮਈ (ਜਤਿੰਦਰ ਭੰਬੀ)-ਦੇਸ਼ ਅੰਦਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਹਰ ਰੋਜ਼ ਵਧ ਰਹੀਆਂ ਕੀਮਤਾਂ ਅਤੇ ਅਸਮਾਨ ਛੂਹ ਰਹੀ ਮਹਿੰਗਾਈ ਦੇ ਖ਼ਿਲਾਫ਼ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ (ਬੈਂਸ ਭਰਾਵਾਂ) ਦੀ ਅਗਵਾਈ ਹੇਠ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਹ ਰੋਸ ਮਾਰਚ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਅਧੀਨ ਆਉਂਦੇ ਮਾਡਲ ਟਾਊਨ ਦੀ ਮੇਨ ਮਾਰਕੀਟ ਵਿਚ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ, ਦੁਕਾਨਦਾਰਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮÏਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ¢ ਉਨ੍ਹਾਂ ਕਿਹਾ ਕਿ ਹਰ ਰੋਜ਼ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਸਿਲੰਡਰਾਂ ਦੇ ਰੇਟ ਵਧਣ ਕਾਰਨ ਆਮ ਅਤੇ ਮੱਧ ਵਰਗੀ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਚੁੱਕਾ ਹੈ¢ ਮਹਿੰਗਾਈ ਨੇ ਗ਼ਰੀਬ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਲਈ ਦੋ ਵੇਲੇ ਦੀ ਰੋਟੀ ਕਮਾਉਣੀ ਵੀ ਦੁੱਭਰ ਹੋ ਗਈ ਹੈ¢ ਕਾਂਗਰਸੀ ਆਗੂਆਂ ਨੇ ਆਖਿਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਆਮ ਲੋਕਾਂ ਦੀ ਜੇਬ ਤੇ ਡਾਕਾ ਮਾਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ¢ ਉਨ੍ਹਾਂ ਮੰਗ ਕੀਤੀ ਕਿ ਵਧੀਆਂ ਹੋਈਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਜਨਤਾ ਨੂੰ ਰਾਹਤ ਮਿਲ ਸਕੇ¢ ਇਸ ਰੋਸ ਪ੍ਰਦਰਸ਼ਨ ਦÏਰਾਨ ਹਾਜ਼ਰ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਪਾਰਟੀ ਦੇ ਝੰਡੇ ਅਤੇ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ¢ ਇਸ ਮÏਕੇ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਆਗੂ, ਮਹਿਲਾ ਵਿੰਗ ਦੀਆਂ ਬੀਬੀਆਂ ਅਤੇ ਭਾਰੀ ਗਿਣਤੀ ਵਿਚ ਸਥਾਨਕ ਲੋਕ ਮÏਜੂਦ ਸਨ, ਜਿਨ੍ਹਾਂ ਨੇ ਮਹਿੰਗਾਈ ਖ਼ਿਲਾਫ਼ ਇਸ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਦਾ ਅਹਿਦ ਲਿਆ¢ ਇਸ ਮÏਕੇ ਤੇ ਕÏਾਸਲਰ ਹਰਵਿੰਦਰ ਸਿੰਘ ਸਿੰਘ ਕਲੇਰ, ਅਰਜਨ ਸਿੰਘ ਚੀਮਾ, ਬਲਾਕ ਪ੍ਰਧਾਨ ਟੋਨੀ ਅਰੋੜਾ, ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ, ਬਲਦੇਵ ਸਿੰਘ ਪ੍ਰਧਾਨ, ਰਜੇਸ਼ ਖੋਖਰ, ਪਾਰਕ ਸ਼ਰਮਾ, ਮੋਹਨ ਸਿੰਘ ਲੰਬੜਦਾਰ, ਜਸਵਿੰਦਰ ਸਿੰਘ ਮਾਨ, ਸਾਬਕਾ ਕÏਾਸਲਰ ਬਿੱਟੂ ਘਟÏੜੇ ਆਦਿ ਸ਼ਾਮਿਲ ਸਨ |