06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਗਰ ਨਿਗਮ ਨੇ 2 ਗੈਰ ਕਾਨੂੰਨੀ ਵਪਾਰਕ ਇਮਾਰਤਾਂ ਅਤੇ ਇਕ ਕਬਜ਼ਾ ਢਾਹਿਆ

Ad Position 21
No active advertisement
ਅਜੀਤ ਡੈਸਕ 02-06-2026
ਲੁਧਿਆਣਾ, 1 ਜੂਨ (ਭੁਪਿੰਦਰ ਸਿੰਘ ਬੈਂਸ)-ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਦੇ ਹੋਏ, ਨਗਰ ਨਿਗਮ ਨੇ ਸੋਮਵਾਰ ਨੂੰ ਨਗਰ ਨਿਗਮ ਦੇ ਜ਼ੋਨ-ਬੀ ਅਤੇ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਦੋ ਗੈਰ-ਕਾਨੂੰਨੀ ਵਪਾਰਕ ਇਮਾਰਤਾਂ ਅਤੇ ਇਕ ਕਬਜ਼ਾ ਢਾਹ ਦਿੱਤਾ | ਪਹਿਲੇ ਮਾਮਲੇ ਵਿਚ ਜ਼ੋਨ-ਬੀ ਅਧੀਨ ਆਉਂਦੇ ਸੁੰਦਰ ਨਗਰ ਇਲਾਕੇ ਵਿਚ ਇਕ ਵਪਾਰਕ ਇਮਾਰਤ ਦਾ ਗੈਰ-ਕਾਨੂੰਨੀ ਹਿੱਸਾ ਢਾਹ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਨਗਰ ਨਿਗਮ ਜ਼ੋਨ-ਡੀ ਦਫ਼ਤਰ ਦੀ ਬਿਲਡਿੰਗ ਸ਼ਾਖਾ ਨੇ ਜਵੱਦੀ ਨਹਿਰ ਦੇ ਪੁਲ ਨੇੜੇ ਇਕ ਨਿਰਮਾਣ ਅਧੀਨ ਗੈਰ-ਕਾਨੂੰਨੀ ਵਪਾਰਕ ਇਮਾਰਤ ਢਾਹ ਦਿੱਤੀ | ਇਸ ਤੋਂ ਬਾਅਦ ਸੂਆ ਰੋਡ 'ਤੇ ਕੀਜ਼ ਹੋਟਲ ਦੇ ਪਿਛਲੇ ਪਾਸੇ ਇਕ ਕਬਜ਼ਾ ਢਾਹ ਦਿੱਤਾ ਗਿਆ | ਸਹਾਇਕ ਟਾਊਨ ਪਲਾਨਰ (ਏ.ਟੀ.ਪੀ) ਹਰਵਿੰਦਰ ਸਿੰਘ ਹਨੀ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਇਹ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ | ਏ.ਟੀ.ਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਲਕਾਂ ਨੂੰ ਪਹਿਲਾਂ ਵੀ ਨੋਟਿਸ ਭੇਜੇ ਗਏ ਸਨ, ਪਰ ਉਨ੍ਹਾਂ ਨੇ ਗੈਰ-ਕਾਨੂੰਨੀ ਉਸਾਰੀਆਂ ਨੂੰ ਨਹੀਂ ਰੋਕਿਆ ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਵਿਰੁੱਧ ਕਾਰਵਾਈ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਸਮਰ ਕੈਂਪ ਦੀ ਆਰੰਭਤਾ ਅਗਲੀ ਖ਼ਬਰ ਜ਼ਮੀਨ ਦੇ ਰਿਕਾਰਡ 'ਚ ਹੇਰਾ ਫੇਰੀ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਪਟਵਾਰੀ ਕਾਨੂੰਗੋ ਸਮੇਤ 6 ਨੂੰ ਕੈਦ
Ad Position 24