ਲੁਧਿਆਣਾ ਅਪਰਾਧਨਾਮਾ
ਅਜੀਤ ਡੈਸਕ
02-06-2026
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸਹਾਇਕ ਨਗਰ ਯੋਜਨਾਕਾਰ ਜ਼ੋਨ ਬੀ ਦੀ ਸ਼ਿਕਾਇਤ 'ਤੇ ਵਿਪਨ ਕੁਮਾਰ ਗੋਇਲ ਪੁੱਤਰ ਅਸ਼ੋਕ ਕੁਮਾਰ ਅਤੇ ਹਰਿੰਦਰ ਕੁਮਾਰ ਵਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਮਨਜ਼ੂਰੀ ਤੋਂ ਬਿਨਾਂ ਨਾਜਾਇਜ਼ ਕਾਲੋਨੀਆਂ ਬਣਾ ਕੇ ਪਲਾਟ ਵੇਚਣ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |
ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ
ਪੁਲਿਸ ਨੇ ਪਰਵਿੰਦਰ ਸਿੰਘ ਵਾਸੀ ਮੁੰਡੀਆਂ ਖੁਰਦ ਦੀ ਸ਼ਿਕਾਇਤ 'ਤੇ ਨਿਖਿਲ ਵਾਸੀ ਮੁੰਡੀਆਂ ਨੂੰ ਕਾਬੂ ਕੀਤਾ ਹੈ, ਜਦਕਿ ਉਸ ਦਾ ਸਾਥੀ ਵਿਸ਼ਾਲ ਅਜੇ ਫ਼ਰਾਰ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਸੀ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਮੋਟਰਸਾਈਕਲ ਅਤੇ ਮੋਬਾਈਲ ਬਰਾਮਦ ਕੀਤਾ ਹੈ | ਪੁਲਿਸ ਜਾਂਚ ਕਰ ਰਹੀ ਹੈ |
ਨਾਬਾਲਗ ਲੜਕੀ ਵਰਗਲਾਈ
ਪੁਲਿਸ ਨੇ ਸਤਨਾਮ ਸਿੰਘ ਵਾਸੀ ਭੱਲੇਵਾਲ ਜਦੀਦ ਦੀ ਸ਼ਿਕਾਇਤ 'ਤੇ ਸੰਦੀਪ ਸਿੰਘ ਵਾਸੀ ਭਲੇਵਾਲ ਜਦੀਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਗੁਰਚਰਨ ਸਿੰਘ ਵਾਸੀ ਪਿੰਡ ਬਟਾਹਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਪਿੰਡ ਨੰਗਲ ਨੇੜਿਓਾ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਪਿੰਡ ਖਵਾਜਕੇ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ | ਕਥਿਤ ਦੋਸ਼ੀ ਦੌਲਤ ਕਾਲੋਨੀ ਸਥਿਤ ਖਾਲੀ ਪਲਾਟ ਵਿਚ ਸ਼ਰ੍ਹੇਆਮ ਨਸ਼ਾ ਕਰ ਰਿਹਾ ਸੀ |