06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 3 ਮੈਂਬਰ ਕਾਬੂ

Ad Position 21
No active advertisement
ਅਜੀਤ ਡੈਸਕ 02-06-2026
ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਇਸਰਾਫਿਲ ਵਾਸੀ ਪਿੰਡ ਠਕਰਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਵਿਜੈ ਕੁਮਾਰ, ਅਮਨਦੀਪ ਅਤੇ ਜਸਪ੍ਰੀਤ ਨੂੰ ਕਾਬੂ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਨੇ ਰੇਖੀ ਚੌਕ ਤੋਂ ਭਾਈ ਬਾਲਾ ਚੌਕ ਜਾਣ ਲਈ ਆਟੋ ਕਿਰਾਏ 'ਤੇ ਲਿਆ ਸੀ | ਉਸ ਨੇ ਦੱਸਿਆ ਕਿ ਜਦੋਂ ਉਹ ਲੋਕਲ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਆਟੋ 'ਚ ਬੈਠੇ ਉਕਤ ਕਥਿਤ ਦੋਸ਼ੀਆਂ ਨੇ ਉਸ ਪਾਸੋਂ ਮੋਬਾਈਲ ਅਤੇ ਹੋਰ ਸਾਮਾਨ ਖੋਹ ਲਿਆ ਤੇ ਉਸ ਨੂੰ ਆਟੋ ਵਿਚੋਂ ਉਤਾਰ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਇਸ ਮਾਮਲੇ ਵਿਚ ਪੁਲਿਸ ਵਲੋਂ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਲੁਧਿਆਣਾ ਅਪਰਾਧਨਾਮਾ
Ad Position 24