ਲੁਧਿਆਣਾ, 1 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਗਿਆਨੀ ਜਸਵਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ, ਉਪਰੰਤ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਹਰਨੇਕ ਸਿੰਘ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਕਿ੍ਪਾਲ ਸਿੰਘ ਕਾਲੜਾ, ਜਗਜੀਵਨ ਸਿੰਘ ਸੋਹਨਪਾਲ, ਕਿ੍ਪਾਲ ਸਿੰਘ ਕਾਲੜਾ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਤਰਲੋਕ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ, ਚਮਨ ਸਿੰਘ, ਕਰਮ ਸਿੰਘ, ਤਜਿੰਦਰ ਸਿੰਘ ਆਦਿ ਹਾਜ਼ਰ ਸਨ |