05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਾਹਨ ਚੋਰ ਗਰੋਹ ਦੇ 2 ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਖਤਰਨਾਕ ਵਾਹਨ ਚੋਰ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਬਰਾਮਦ ਕੀਤੇ ਹਨ | ਏ.ਸੀ.ਪੀ. ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖਤ ਹੇਮੰਤ ਵਰਮਾ ਉਰਫ ਕਾਕਾ ਉਰਫ ਪਿ੍ੰਸ ਪੁੱਤਰ ਅਸ਼ਵਨੀ ਸ਼ਰਮਾ ਵਾਸੀ ਨਿਊ ਟੈਗੋਰ ਨਗਰ ਅਤੇ ਗੁਲਸ਼ਨ ਸ਼ਰਮਾ ਉਰਫ ਗੋਸ਼ਾ ਪੁੱਤਰ ਪਵਨ ਸ਼ਰਮਾ ਵਾਸੀ ਚੰਦਨਪੁਰੀ ਨੇੜੇ ਘੰਟਾ ਘਰ ਚੌਕ ਵਜੋਂ ਕੀਤੀ ਗਈ ਹੈ | ਪੁਲਿਸ ਨੇ ਇਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਛੇ ਐਕਟਿਵਾ, 2 ਮੋਬਾਈਲ, ਇਕ ਗੈਸ ਸਿਲੰਡਰ ਬਰਾਮਦ ਕੀਤਾ ਹੈ | ਨਾਮਜ਼ਦ ਦੋਸ਼ੀ ਹੇਮੰਤ ਵਰਮਾ ਉਰਫ ਕਾਕਾ ਉਰਫ ਪਿ੍ੰਸ ਪੁੱਤਰ ਅਸ਼ਵਨੀ ਵਰਮਾ ਖਿਲਾਫ ਪਹਿਲਾਂ ਵੀ ਲੁਧਿਆਣਾ ਦੇ ਵੱਖ-ਵੱਖ ਥਾਣਿਆਂ 'ਚ ਕੁੱਲ 5 ਮੁਕੱਦਮੇ ਦਰਜ ਹਨ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਤਲਵਾੜ ਦੀ ਅਗਵਾਈ 'ਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਲਈ ਇਮਾਰਤ ਦਾ ਨਾ ਬਣਨਾ ਮੁੱਖ ਕਾਰਨ <br/>
Ad Position 24