05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਲੜਕੇ 'ਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਦਰ-ਦਰ ਭਟਕ ਰਿਹਾ ਹੈ ਪਿਤਾ <br/>

Ad Position 21
No active advertisement
ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਵਿਚ 22 ਦਿਨ ਪਹਿਲਾਂ ਲੜਕੇ 'ਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਉਸ ਦਾ ਪਿਤਾ ਦਰ ਦਰ ਭਟਕ ਰਿਹਾ ਹੈ, ਪਰ ਉਸ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ | ਅੱਜ 'ਅਜੀਤ' ਉਪ ਦਫ਼ਤਰ ਆ ਕੇ ਆਪਣੀ ਦੁੱਖ ਭਰੀ ਵਿਥਿਆ ਸੁਣਾਉਂਦਿਆਂ ਸਲੇਮ ਟਾਬਰੀ ਦੇ ਰਹਿਣ ਵਾਲੇ ਲੱਕੜ ਦਾ ਕਾਰੋਬਾਰ ਕਰਨ ਵਾਲੇ ਕਰਨੈਲ ਸਿੰਘ ਨੇ ਦੱਸਿਆ ਕਿ 10 ਮਈ ਨੂੰ ਉਸ ਦੇ ਲੜਕੇ 'ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਦੇ ਸਿੱਟੇ ਵਜੋਂ ਉਸ ਦਾ ਲੜਕਾ ਮਨਰਾਜ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ | ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ | ਕਰਨੈਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਉਸ ਦਿਨ ਹੀ ਸ਼ਿਕਾਇਤ ਦੇ ਦਿੱਤੀ ਸੀ, ਪਰ ਅੱਜ 22 ਦਿਨ ਬੀਤ ਜਾਣ ਉਪਰੰਤ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਸੰਬੰਧਿਤ ਪੁਲਿਸ ਅਧਿਕਾਰੀਆਂ ਨੂੰ ਮਿਲ ਰਿਹਾ ਹੈ, ਪਰ ਉਸ ਦੀ ਕਿਧਰੇ ਵੀ ਸੁਣਵਾਈ ਨਹੀਂ ਹੋ ਰਹੀ | ਕਰਨੈਲ ਸਿੰਘ ਨੇ ਪੁਲਿਸ ਕਮਿਸ਼ਨਰ ਤੋਂ ਇਸ ਮਾਮਲੇ ਵਿਚ ਦਖ਼ਲ ਦੇ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਦੀ ਦਲੇਰੀ ਸਦਕਾ ਲੁਟੇਰੇ ਆਪਣੀ ਲੁੱਟ ਦੇ ਮਕਸਦ 'ਚ ਹੋਏ ਅਸਫਲ ਅਗਲੀ ਖ਼ਬਰ ਅੰਤਰਰਾਜੀ ਏ.ਟੀ.ਐਮ. ਤੋੜਨ ਵਾਲੇ ਗਰੋਹ ਦੇ 2 ਮੈਂਬਰ ਹਥਿਆਰਾਂ ਅਤੇ ਹੋਰ ਸਾਮਾਨ ਸਮੇਤ ਕਾਬੂ <br/>
Ad Position 24