05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਬਿਜਲੀ ਮੁਲਾਜ਼ਮ ਦੀ ਦਲੇਰੀ ਸਦਕਾ ਲੁਟੇਰੇ ਆਪਣੀ ਲੁੱਟ ਦੇ ਮਕਸਦ 'ਚ ਹੋਏ ਅਸਫਲ

Ad Position 21
No active advertisement
ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਤਾ ਨਗਰ ਸਥਿਤ ਬਿਜਲੀ ਦਫ਼ਤਰ ਦੇ ਬਾਹਰ ਬੀਤੀ ਰਾਤ ਮੁਲਾਜ਼ਮ ਦੀ ਦਲੇਰੀ ਸਦਕਾ ਲੁਟੇਰੇ ਆਪਣੀ ਲੁੱਟ ਦੇ ਮਕਸਦ 'ਚ ਕਾਮਯਾਬ ਨਾ ਹੋ ਸਕੇ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਸ ਵਕਤ ਵਾਪਰੀ, ਜਦੋਂ ਦੋ ਲੁਟੇਰੇ ਡਿਊਟੀ 'ਤੇ ਤਾਇਨਾਤ ਹਿਮਾਂਸ਼ੂ ਨਾਮੀ ਮੁਲਾਜ਼ਮ ਪਾਸ ਆਏ ਅਤੇ ਉਸ ਨਾਲ ਉਲਝ ਪਏ | ਇਨ੍ਹਾਂ ਲੁਟੇਰਿਆਂ ਨੇ ਉਸ ਪਾਸੋਂ ਨਕਦੀ ਦੀ ਮੰਗ ਕੀਤੀ | ਦਲੇਰੀ ਦਾ ਸਬੂਤ ਦਿੰਦਿਆਂ ਬਿਜਲੀ ਮੁਲਾਜ਼ਮ ਵਲੋਂ ਉਨ੍ਹਾਂ ਦਾ ਮੁਕਾਬਲਾ ਕੀਤਾ ਗਿਆ | ਇਸ 'ਚ ਉਸ ਦੇ ਸੱਟਾ ਲੱਗੀਆਂ | ਰੌਲੇ ਦੀ ਆਵਾਜ਼ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਭੱਜੇ ਜਾ ਰਹੇ ਲੁਟੇਰਿਆਂ ਨੂੰ ਉਨ੍ਹਾਂ ਨੇ ਕਾਬੂ ਕਰ ਲਿਆ | ਕੁਟਾਪਾ ਚਾੜਣ ਉਪਰੰਤ ਇਨ੍ਹਾਂ ਲੁਟੇਰਿਆਂ ਨੂੰ ਲੋਕਾਂ ਨੇ ਪੁਲਿਸ ਹਵਾਲੇ ਕਰ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ | ਹਾਲ ਦੀ ਘੜੀ ਪੁਲਿਸ ਅਧਿਕਾਰੀ ਇਸ ਸਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾਣ ਬਾਰੇ ਕਿਹਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੇਵਲ ਢਿੱਲੋਂ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਨਾਲ ਉਦਯੋਗ ਨੂੰ ਮਿਲੇਗਾ ਹੁਲਾਰਾ-ਰਮੇਸ਼ ਕੱਕੜ ਅਗਲੀ ਖ਼ਬਰ ਲੜਕੇ 'ਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਦਰ-ਦਰ ਭਟਕ ਰਿਹਾ ਹੈ ਪਿਤਾ <br/>
Ad Position 24