05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੇਵਲ ਢਿੱਲੋਂ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਨਾਲ ਉਦਯੋਗ ਨੂੰ ਮਿਲੇਗਾ ਹੁਲਾਰਾ-ਰਮੇਸ਼ ਕੱਕੜ

Ad Position 21
No active advertisement
ਅਜੀਤ ਡੈਸਕ 03-06-2026
ਢੰਡਾਰੀ ਕਲਾਂ/ਲੁਧਿਆਣਾ, 1 ਜੂਨ (ਜਸਵੀਰ ਸਿੰਘ ਬੰਗਾ)-ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਹਰ ਵਰਗ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਨਾਲ ਸੂਬੇ ਵਿਚ ਉਦਯੋਗ ਦੇ ਨਾਲ-ਨਾਲ ਹਰ ਕਾਰੋਬਾਰ ਨੂੰ ਹੁਲਾਰਾ ਮਿਲੇਗਾ | ਇਹ ਪ੍ਰਗਟਾਵਾ ਭਾਜਪਾ ਐਮ.ਐਸ.ਐਮ.ਈ. (ਹੈਵੀ) ਇੰਡਸਟਰੀ ਸੈੱਲ ਜ਼ਿਲ੍ਹਾ ਦਿਹਾਤੀ ਦੇ ਚੇਅਰਮੈਨ ਰਮੇਸ਼ ਕੱਕੜ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਪੜ੍ਹੇ ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਜੋ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਭਲੀਭਾਂਤ ਜਾਣੰੂ ਹਨ | ਉਨ੍ਹਾਂ ਕਿਹਾ ਕਿ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਉਦਯੋਗਪਤੀਆਂ ਨੂੰ ਵੀ ਰਾਹਤ ਦੀ ਕਿਰਨ ਦਿਖਾਈ ਦੇਣ ਲੱਗੀ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਢਿੱਲੋਂ ਸੂਬੇ ਵਿਚ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਸ ਦਾ ਹੱਲ ਕਰਵਾਉਣ ਦਾ ਜ਼ਰੂਰ ਯਤਨ ਕਰਨਗੇ | ਉਨ੍ਹਾਂ ਕੇਂਦਰ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾ ਕੇ ਸੂਬੇ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਢਿੱਲੋਂ ਦੀ ਨਿਯੁਕਤੀ 'ਤੇ ਕਾਰੋਬਾਰੀਆਂ ਵਿਚ ਖੁਸ਼ੀ ਦਾ ਮਾਹੌਲ ਹੈ |
Ad Position 22
No active advertisement
ਪਿਛਲੀ ਖ਼ਬਰ ਝੂਠੇ ਪਰਚਿਆਂ ਨਾਲ ਅਕਾਲੀ ਦਲ ਨੂੰ ਦਬਾਇਆ ਨਹੀਂ ਜਾ ਸਕਦਾ-ਸੋਹਲ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮ ਦੀ ਦਲੇਰੀ ਸਦਕਾ ਲੁਟੇਰੇ ਆਪਣੀ ਲੁੱਟ ਦੇ ਮਕਸਦ 'ਚ ਹੋਏ ਅਸਫਲ
Ad Position 24