05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਝੂਠੇ ਪਰਚਿਆਂ ਨਾਲ ਅਕਾਲੀ ਦਲ ਨੂੰ ਦਬਾਇਆ ਨਹੀਂ ਜਾ ਸਕਦਾ-ਸੋਹਲ <br/>

Ad Position 21
No active advertisement
ਅਜੀਤ ਡੈਸਕ 03-06-2026
ਆਲਮਗੀਰ, 2 ਜੂਨ (ਜਰਨੈਲ ਸਿੰਘ ਪੱਟੀ)-ਹਾਲ ਹੀ ਵਿਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਵੱਡੀ ਗਿਣਤੀ 'ਚ ਜਿੱਤ ਪ੍ਰਾਪਤ ਕਰਨ 'ਤੇ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਘਬਰਾਈ ਹੋਈ ਹੈ ਅਤੇ ਅਕਾਲੀ ਵਰਕਰਾਂ/ ਆਗੂਆਂ 'ਤੇ ਝੂਠੇ ਅਤੇ ਨਾਜਾਇਜ਼ ਪਰਚੇ ਦਰਜ ਕਰਕੇ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦਾ ਮਨੋਬਲ ਤੋੜਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ | ਇਹ ਸ਼ਬਦ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਪ੍ਰਸਿੱਧ ਪ੍ਰਾਪਰਟੀ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੇ ਪ੍ਰਗਟ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਮਜੀਠਾ ਪੁਲਿਸ ਦੇ ਐਸ.ਐਚ.ਓ. ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਇਸ਼ਾਰੇ 'ਤੇ ਆਪਣੇ ਕੁਆਰਟਰ 'ਚ ਇਕ ਅਕਾਲੀ ਵਰਕਰ ਨੂੰ ਨਾਜਾਇਜ਼ ਬੰਦੀ ਬਣਾ ਕੇ ਰੱਖਿਆ ਹੋਇਆ ਸੀ, ਜਿਸ ਦੀ ਸੂਚਨਾ ਮਿਲਣ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪੁਲਿਸ ਥਾਣੇ ਪਹੁੰਚੇ ਅਤੇ ਮੀਡੀਆ ਦੀ ਹਾਜ਼ਰੀ ਵਿਚ ਅਕਾਲੀ ਵਰਕਰ ਨੂੰ ਐਸ.ਐਚ.ਓ. ਦੇ ਕਵਾਟਰ 'ਚੋਂ ਬੰਦੀ ਹਾਲਤ ਵਿਚ ਛੁਡਵਾਇਆ ਸੀ | ਸੋਹਲ ਨੇ ਕਿਹਾ ਕਿ ਜਿਸ ਤੋਂ ਬੁਖਲਾਏ ਪੁਲਿਸ ਦੇ ਉੱਚ ਅਧਿਕਾਰੀਆਂ ਨੇ 'ਆਪ' ਸਰਕਾਰ ਦੇ ਇਸ਼ਾਰੇ 'ਤੇ ਸ. ਮਜੀਠੀਆ ਵਿਰੁੱਧ ਨਾਜਾਇਜ਼ ਪਰਚਾ ਕੀਤਾ ਹੈ | ਉਨ੍ਹਾਂ ਕਿਹਾ ਕਿ ਐਸੀਆਂ ਕੋਝੀਆਂ ਹਰਕਤਾਂ ਨਾਲ 'ਆਪ' ਸਰਕਾਰ ਅਕਾਲੀ ਦਲ ਦੇ ਜਾਂਬਾਜ ਤੇ ਜੁਝਾਰੂ ਯੋਧਿਆਂ ਨੂੰ ਦਬਾਅ ਨਹੀਂ ਸਕਦੀ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ 'ਚ ਪੇਸ਼ ਰਿਪੋਰਟ ਖ਼ਿਲਾਫ਼ ਮੁਲਾਜ਼ਮਾਂ ਦਾ ਫੁੱਟਿਆ ਗੁੱਸਾ <br/> ਅਗਲੀ ਖ਼ਬਰ ਕੇਵਲ ਢਿੱਲੋਂ ਦੇ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ਨਾਲ ਉਦਯੋਗ ਨੂੰ ਮਿਲੇਗਾ ਹੁਲਾਰਾ-ਰਮੇਸ਼ ਕੱਕੜ
Ad Position 24