05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੁਵਿਧਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਨੇ ਫੜਿਆ ਜ਼ੋਰ <br/>

Ad Position 21
No active advertisement
ਡਿਪਟੀ ਕਮਿਸ਼ਨਰ ਦਫਤਰ ਵਿਖੇ ਸੁਵਿਧਾ ਕੇਂਦਰ ਮੁਲਾਜ਼ਮ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ-ਸੇਵਕ ਸਿੰਘ <br/> 03-06-2026
ਲੁਧਿਆਣਾ, 2 ਜੂਨ (ਭੁਪਿੰਦਰ ਸਿੰਘ ਬੈਂਸ)-ਆਪਣੀਆਂ ਮੰਗਾਂ ਦੇ ਸਮਰਥਣ ਵਿਚ ਸੁਵਿਧਾ ਕੇਂਦਰ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਮੰਗਲਵਾਰ ਨੰੂ ਵੀ ਜਾਰੀ ਰਹੀ | ਹੜਤਾਲ ਕਾਰਨ ਸ਼ਹਿਰ ਦੇ ਸੁਵਿਧਾ ਕੇਂਦਰਾਂ ਵਿਚ ਕੰਮਕਾਜ ਪ੍ਰਭਾਵਿਤ ਰਿਹਾ, ਜਿਸ ਨਾਲ ਆਪਣੇ ਰੋਜ਼ਾਨਾ ਦੇ ਸਰਕਾਰੀ ਕੰਮਾਂ ਲਈ ਪਹੁੰਚ ਰਹੇ ਲੋਕਾਂ ਨੰੂ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਹੜਤਾਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਆਪਣੀਆਂ ਮੰਗਾਂ ਨੰੂ ਜਲਦ ਮੰਨਣ ਦੀ ਮੰਗ ਕੀਤੀ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋ ਤਨਖਾਹਾਂ ਵਿਚ ਵਾਧਾ ਕਰਨ ਅਤੇ ਠੇਕਾ ਪ੍ਰਥਾ ਖਤਮ ਕਰਨ ਦੀ ਮੰਗ ਕਰ ਰਹੇ ਹਨ | ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਗਿਆ | ਸੁਵਿਧਾ ਕੇਂਦਰਾਂ ਵਿਚ ਕੰਮਕਾਜ ਪ੍ਰਭਾਵਿਤ ਹੋਣ ਕਾਰਨ ਜਨਮ ਅਤੇ ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਆਦਿ ਹੋਰ ਜ਼ਰੂਰੀ ਸੇਵਾਵਾਂ ਨਾਲ ਸਬੰਧਤ ਕੰਮ ਲਟਕ ਰਹੇ ਹਨ | ਪਿਛਲੇ ਕਈ ਦਿਨਾਂ ਤੋ ਲੋਕ ਆਪਣੇ ਕੰਮ ਕਰਵਾਉਣ ਲਈ ਸੁਵਿਧਾ ਕੇਂਦਰਾਂ ਦੇ ਚੱਕਰ ਲਗਾ ਰਹੇ ਹਨ | ਪਰ ਹੜਤਾਲ ਕਾਰਨ ਉਨ੍ਹਾਂ ਨੰੂ ਨਿਰਾਸ਼ ਹੋਕੇ ਵਾਪਸ ਮੁੜਨਾ ਪੈ ਰਿਹਾ ਹੈ | ਕਈ ਨਾਗਰਿਕਾਂ ਨੇ ਕਿਹਾ ਕਿ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੋ ਰਿਹਾ ਹੈ ਅਤੇ ਜ਼ਰੂਰੀ ਕੰਮ ਸਮੇਂ ਸਿਰ ਨਾ ਹੋਣ ਕਾਰਨ ਵਾਧੂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਧਰ ਮੁਲਾਜ਼ਮਾਂ ਨੇ ਸੰਕੇਤ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੰੂ ਹੋਰ ਤੇਜ਼ ਕੀਤਾ ਜਾ ਸਕਦਾ ਹੈ | ਹੜਤਾਲ ਜਾਰੀ ਰਹਿਣ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹਰ ਕੋਈ ਇਸ ਮਸਲੇ ਦੇ ਜਲਦੀ ਹੱਲ ਦੀ ਉਡੀਕ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਗੈਰ ਕਾਨੂੰਨੀ ਉਸਾਰੀਆਂ ਖ਼ਿਲਾਫ਼ ਨਿਗਮ ਦਾ ਡਬਲ ਐਕਸ਼ਨ <br/> ਅਗਲੀ ਖ਼ਬਰ ਲੁਧਿਆਣਾ ਇਲੈਕਟ੍ਰੋਪਲੇਟਰਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਨਾਲ ਮੁਲਾਕਾਤ...
Ad Position 24