ਹਥਿਆਰਬੰਦ ਲੁਟੇਰੇ ਟੈਂਪੂ ਚਾਲਕ ਨੂੰ ਲੁੱਟ ਕੇ ਫ਼ਰਾਰ <br/>
ਅਜੀਤ ਡੈਸਕ
03-06-2026
ਮਤਰੇਏ ਭਰਾ ਵਲੋਂ ਅਸ਼ਲੀਲ ਹਰਕਤਾਂ
ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਉਸ ਦੇ ਮਤਰੇਏ ਭਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਰਾਹੁਲ ਟੱਕਰ ਉਰਫ ਰਾਹੁਲ ਕੁਮਾਰ ਵਾਸੀ ਸਰੂਪ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਮਤਰੇਆ ਭਰਾ ਹੈ | ਬੀਤੇ ਦਿਨ ਉਹ ਆਪਣੇ ਦੋਸਤਾਂ ਨਾਲ ਕਿਪਸ ਮਾਰਕੀਟ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਨੇ ਉੱਥੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ |
ਜਾਇਦਾਦ ਦਾ ਮਾਮਲਾ
ਪੁਲਿਸ ਨੇ ਹਿਮਾਂਸ਼ੂ ਵਾਸੀ ਸਿਵਲ ਲਾਈਨ ਦੀ ਸ਼ਿਕਾਇਤ 'ਤੇ ਉਸ ਦੇ ਰਿਸ਼ਤੇਦਾਰ ਵਿਕਾਸ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੇ ਮਾਪਿਆਂ ਦੇ ਗਹਿਣੇ ਅਤੇ ਪ੍ਰਾਪਰਟੀ ਹੜੱਪਣ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਐਕਟਿਵਾ ਚੋਰੀ
ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਤੋਂ ਚੋਰ ਅਰਜੁਨ ਡਾਵਰ ਦਾ ਐਕਟਿਵਾ ਸਕੂਟਰ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ੀਲੇ ਪਦਾਰਥ ਬਰਾਮਦ
ਪੁਲਿਸ ਨੇ ਪਰਮਜੀਤ ਸਿੰਘ ਵਾਸੀ ਜਗੀਰਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਹਰਵਿੰਦਰ ਸਿੰਘ ਵਾਸੀ ਪਿੰਡ ਰਾਮਪੁਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 250 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਵਿਸ਼ਵਜੀਤ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਵਲੋਂ ਇਨ੍ਹਾਂ ਮਾਮਲਿਆਂ ਵਿਚ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |
ਨਾਜਾਇਜ਼ ਸ਼ਰਾਬ ਬਰਾਮਦ
ਪੁਲਿਸ ਨੇ ਅਜੇ ਵਾਸੀ ਤਾਜਪੁਰ ਰੋਡ ਨੂੰ ਕਾਬੂ ਕਰਕੇ ਉਸ ਦੇ ਕਮਰੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਓਾਕਾਰ ਵਿਹਾਰ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਰੋਹਿਤ ਮਹਿਤਾ ਵਾਸੀ ਮੇਹਰਬਾਨ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ |
ਲੱਖਾਂ ਦੀ ਧੋਖਾਧੜੀ
ਪੁਲਿਸ ਨੇ ਮੇਜਰ ਬਰਜਿੰਦਰ ਸਿੰਘ ਵਾਸੀ ਭਾਮੀਆਂ ਖੁਰਦ ਦੀ ਸ਼ਿਕਾਇਤ 'ਤੇ ਜੈ ਪ੍ਰਕਾਸ਼ ਵਾਸੀ ਟਿੱਬਾ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨਾਲ 11 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਦਾਜ ਦਾ ਮਾਮਲਾ
ਪੁਲਿਸ ਨੇ ਅੰਮਿ੍ਤਾ ਸਿੰਘ ਵਾਸੀ ਭਾਮੀਆਂ ਰੋਡ ਦੀ ਸ਼ਿਕਾਇਤ 'ਤੇ ਰਵਿੰਦਰ ਸਿੰਘ ਪਤੀ ਉਸ ਦੇ ਸਹੁਰੇ ਕਰਨੈਲ ਸਿੰਘ ਵਾਸੀ ਭਾਮੀਆਂ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਨਾਲ ਉਸ ਦਾ ਵਿਆਹ ਜਨਵਰੀ ਮਹੀਨੇ ਵਿਚ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਬੀਤੇ ਦਿਨ ਉਸ ਨੂੰ ਕੁੱਟ ਮਾਰ ਕੇ ਘਰੋਂ ਕੱਢ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |