06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਝਾਂਡੇ ਸੜਕ 'ਤੇ ਖੁੱਲੇ੍ਹ ਨਵੇਂ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 03-06-2026
ਇਆਲੀ/ਥਰੀਕੇ, 2 ਜੂਨ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਮਾਰਗ 'ਤੇ ਮਾਹੌਲ ਉਦੋਂ ਗਰਮਾ ਗਿਆ ਜਦੋਂ ਮੁੱਖ ਸੜਕ ਤੋਂ ਪਿੰਡ ਝਾਂਡੇ ਨੂੰ ਜਾਂਦੀ ਸੜਕ ਉੱਪਰ ਸ਼ਰਾਬ ਦੇ ਖੁੱਲੇ੍ਹ ਨਵੇਂ ਠੇਕੇ ਦੇ ਵਿਰੋਧ ਵਿਚ ਗੁਰੂ ਨਾਨਕ ਦਰਬਾਰ ਦੇ ਮੁਖੀ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਦੀ ਅਗਵਾਈ ਵਿਚ ਗੁਰੂ ਨਾਨਕ ਦਰਬਾਰ ਝਾਂਡੇ ਦੀਆਂ ਸੰਗਤਾਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਫਿਰੋਜ਼ਪੁਰ ਮਾਰਗ ਨੂੰ ਦੋਵੇਂ ਪਾਸੇ ਤੋਂ ਜਾਮ ਕਰ ਦਿੱਤਾ | ਇਸ ਰੋਸ ਪ੍ਰਦਰਸ਼ਨ ਦੌਰਾਨ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕਰਦਿਆਂ ਕਿਹਾ ਸਰਕਾਰਾਂ ਨੂੰ ਠੇਕਿਆਂ ਦੇ ਲਾਇਸੰਸ ਜਾਰੀ ਕਰਨ ਤੋਂ ਪਹਿਲਾਂ ਇਹ ਜਾਂਚ ਕਰ ਲੈਣੀ ਚਾਹੀਦੀ ਹੈ ਕਿ ਇਸ ਸਥਾਨ ਦੇ ਨੇੜੇ ਕੋਈ ਧਾਰਮਿਕ ਜਾਂ ਵਿਦਿਅਕ ਅਦਾਰਾ ਤਾਂ ਨਹੀਂ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਠੇਕਾ ਬੰਦ ਕਰਨਾ ਚਾਹੀਦਾ ਹੈ | ਇਸ ਮੌਕੇ ਪਹੁੰਚੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਦੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਇਹ ਠੇਕਾ ਬੰਦ ਕਰਵਾ ਦਿੱਤਾ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਬਾਬਾ ਪਰਮਜੋਤ ਸਿੰਘ, ਨਵਯੁੱਗ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜਾਇਬ ਸਿੰਘ, ਰਘਬੀਰ ਸਿੰਘ ਥਰੀਕੇ, ਕਾਮਰੇਡ ਸੇਖੋਂ, ਸੋਨੀ ਪੰਡਿਤ, ਕੁਲਵੰਤ ਕੌਰ ਝਾਂਡੇ, ਸਰਪੰਚ ਗੁਰਚਰਨ ਸਿੰਘ, ਗੁਰਵਿੰਦਰ ਕੌਰ, ਤਜਿੰਦਰ ਸਿੰਘ, ਬਹਾਦਰ ਸਿੰਘ, ਦਵਿੰਦਰ ਸਿੰਘ ਬਰਾੜ, ਪ੍ਰੀਤਮ ਸਿੰਘ, ਬਚਿਤਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਫੂਡ ਸੇਫ਼ਟੀ ਟੀਮ ਵਲੋਂ ਘਿਉ, ਮਸਾਲੇ, ਗੁੜ ਅਤੇ ਹੋਰ ਖੁਰਾਕੀ ਵਸਤੂਆਂ ਦੇ ਭਰੇ 8 ਨਮੂਨੇ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹਲਕਾ ਪੂਰਬੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ <br/>
Ad Position 24