06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਨਿਭਾਉਂਦੇ ਹੋਏ ਬੀਬੀਆਂ ਦਾ ਜੱਥਾ | ਤਸਵੀਰ-ਸੇਵਕ ਸਿੰਘ <br/> 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਜਪ ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਗਤਾਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੜੀ ਭਾਵਨਾ ਨਾਲ ਕੀਤੇ ਗਏ | ਉਪਰੰਤ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਜਾਵੇ ਤਾਂ ਜੋ ਉਹ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ | ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ 'ਚ ਸੰਗਤਾਂ ਨੇ ਬੜੇ ਪ੍ਰੇਮ ਅਤੇ ਸਹਿਯੋਗ ਨਾਲ ਭਾਗ ਲਿਆ | ਸਮਾਗਮ 'ਚ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਜਸਮੇਲ ਕੌਰ ਖੇੜੀਕਲਾਂ, ਅਰਵਿੰਦਰ ਕੌਰ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਜਥੇਦਾਰ ਹੀਰਾ ਸਿੰਘ ਗਾਬੜੀਆ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਟੋਨੀ ਐਨਆਰਆਈ, ਮਨਪ੍ਰੀਤ ਸਿੰਘ ਪਿ੍ੰਸ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂ ਘਰ ਨਤਮਸਤਕ ਹੋਏ |

Ad Position 22
No active advertisement
ਪਿਛਲੀ ਖ਼ਬਰ ਮਹਾਂਨਗਰ 'ਚ ਲੱਗ ਰਹੀਆਂ ਨਾਜਾਇਜ਼ ਰੇਹੜੀਆਂ-ਫੜੀਆਂ ਅੱਗੇ ਨਿਗਮ ਬੇਵੱਸ <br/> ਅਗਲੀ ਖ਼ਬਰ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ
Ad Position 24