06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਹਾਂਨਗਰ 'ਚ ਲੱਗ ਰਹੀਆਂ ਨਾਜਾਇਜ਼ ਰੇਹੜੀਆਂ-ਫੜੀਆਂ ਅੱਗੇ ਨਿਗਮ ਬੇਵੱਸ <br/>

Ad Position 21
No active advertisement
ਸ਼ਹਿਰ ਦੇ ਘੰਟਾ ਘਰ ਰੋਡ ਅਤੇ ਨਗਰ ਨਿਗਮ ਦੇ ਜ਼ੋਨ ਏ. ਦਫ਼ਤਰ ਦੇ ਕੋਲ ਲੱਗੀਆਂ ਨਾਜਾਇਜ਼ ਰੇਹੜੀਆਂ ਦੇ ਦਿ੍ਸ਼ | ਤਸਵੀਰਾਂ-ਸੇਵਕ ਸਿੰਘ <br/> 03-06-2026
ਲੁਧਿਆਣਾ, 2 ਜੂਨ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਨਾਜਾਇਜ਼ ਤੌਰ 'ਤੇ ਲੱਗ ਰਹੀਆਂ ਰੇਹੜੀਆਂ, ਫੜੀਆਂ ਨੰੂ ਹਟਾਉਣ 'ਚ ਨਗਰ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਲਗਾਤਾਰ ਸਵਾਲਾਂ ਦੇ ਘੇਰੇ 'ਚ ਹੈ | ਨਿਗਮ ਵਲੋਂ ਸਮੇਂ-ਸਮੇਂ 'ਤੇ ਅਜਿਹੇ ਕਬਜ਼ਿਆਂ ਖ਼ਿਲਾਫ਼ ਮੁਹਿੰਮਾਂ ਚਲਾਉਣ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਹ ਦਰਸਾਉਂਦੀ ਹੈ ਕਿ ਇਹ ਕਾਰਵਾਈਆਂ ਲੰਬੇ ਸਮੇਂ ਤੋਂ ਸਿਰਫ਼ ਖਾਨਾਪੂਰਤੀ ਤੱਕ ਹੀ ਸੀਮਤ ਹੋ ਕੇ ਰਹਿ ਗਈਆਂ ਹਨ | ਸ਼ਹਿਰ ਦੇ ਕਈ ਪ੍ਰਮੁੱਖ ਇਲਾਕਿਆਂ 'ਚ ਨਾਜਾਇਜ਼ ਰੇਹੜੀਆਂ, ਫੜੀਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਨਾ ਸਿਰਫ਼ ਟ੍ਰੈਫਿਕ ਪ੍ਰਬੰਧ ਪ੍ਰਭਾਵਿਤ ਹੋ ਰਿਹਾ | ਸਗੋਂ ਸ਼ਹਿਰ ਦੀ ਸੁੰਦਰਤਾ ਨੰੂ ਵੀ ਨੁਕਸਾਨ ਪਹੁੰਚ ਰਿਹਾ ਹੈ | ਸਭ ਤੋਂ ਵੱਧ ਸਮੱਸਿਆ ਘੰਟਾਘਰ ਰੋਡ, ਮਾਤਾ ਰਾਣੀ ਚੌਕ ਅਤੇ ਆਸ-ਪਾਸ ਦੇ ਇਲਾਕਿਆਂ 'ਚ ਦੇਖਣ ਨੰੂ ਮਿਲ ਰਹੀ ਹੈ, ਜਿੱਥੇ ਕਈ ਥਾਵਾਂ 'ਤੇ ਸੜਕਾਂ ਅਤੇ ਫੁੱਟਪਾਥਾਂ 'ਤੇ ਵੀ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ | ਇਸ ਤੋਂ ਇਲਾਵਾ ਮਾਤਾ ਰਾਣੀ ਚੌਕ, ਸਬਜ਼ੀ ਮੰਡੀ, ਭਦੌੜ ਹਾਊਸ, ਸਰਾਭਾ ਨਗਰ, ਮਾਡਲ ਟਾਊਨ, ਸ਼ਿਵਪੁਰੀ ਅਤੇ ਹੋਰ ਕਈ ਇਲਾਕਿਆਂ ਵਿਚ ਵੀ ਨਾਜਾਇਜ਼ ਰੇਹੜੀਆਂ, ਫੜ੍ਹੀਆਂ ਦੀ ਭਰਮਾਰ ਹੈ | ਸਥਾਨਕ ਲੋਕਾਂ ਅਤੇ ਵਪਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਕਬਜ਼ਿਆਂ ਕਾਰਨ ਆਵਾਜਾਈ 'ਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਅਤੇ ਪੈਦਲ ਚੱਲਣ ਵਾਲਿਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸ਼ਹਿਰ ਵਾਸੀਆਂ ਦਾ ਦੋਸ਼ ਹੈ ਕਿ ਨਿਗਮ ਵਲੋਂ ਕਈ ਵਾਰ ਕਾਰਵਾਈ ਕੀਤੀ ਜਾਂਦੀ ਹੈ, ਪਰ ਕੁੱਝ ਦਿਨਾਂ ਬਾਅਦ ਮੁੜ ਉਹੀ ਹਾਲਾਤ ਬਣ ਜਾਂਦੇ ਹਨ | ਇਸ ਕਾਰਨ ਨਿਗਮ ਦੀ ਕਾਰਵਾਈ ਦੀ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ |
ਤਹਿਬਾਜ਼ਾਰੀ ਸ਼ਾਖਾ ਦੀ ਕਾਰਗੁਜ਼ਾਰੀ 'ਤੇ ਉੱਠ ਰਹੇ ਸਵਾਲ
ਸ਼ਹਿਰ 'ਚ ਵੱਧ ਰਹੀਆਂ ਨਾਜਾਇਜ਼ ਰੇਹੜੀਆਂ, ਫੜੀਆਂ ਦੇ ਮਾਮਲੇ ਨੰੂ ਲੈ ਕੇ ਨਿਗਮ ਦੀ ਤਹਿਬਾਜ਼ਾਰੀ ਸ਼ਾਖਾ ਵੀ ਸਵਾਲਾਂ ਦੇ ਘੇਰੇ ਵਿਚ ਹੈ | ਹੈਰਾਨੀ ਦੀ ਗੱਲ ਹੈ ਕਿ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ, ਪਰ ਉੱਚ ਅਧਿਕਾਰੀਆਂ ਵਲੋਂ ਇਸ ਸੰਬੰਧੀ ਜ਼ਿੰਮੇਵਾਰ ਅਧਿਕਾਰੀਆਂ ਤੋਂ ਜਵਾਬਦੇਹੀ ਤੈਅ ਕੀਤੀ ਜਾਣਕਾਰੀ ਸਾਹਮਣੇ ਨਹੀਂ ਆਈ | ਸ਼ਹਿਰਵਾਸੀਆਂ ਦਾ ਮੰਨਣਾ ਹੈ ਕਿ ਜੇਕਰ ਨਿਯਮਤ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾਵੇ ਤਾਂ ਇਸ ਸਮੱਸਿਆ 'ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਪਾਰ ਦੇ ਮਾਮਲੇ 'ਚ ਇਕ ਕਰੋੜ, 5 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ <br/>
Ad Position 24