06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਪਾਰ ਦੇ ਮਾਮਲੇ 'ਚ ਇਕ ਕਰੋੜ, 5 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਵਪਾਰੀ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਪਾਰ ਦੇ ਮਾਮਲੇ ਵਿਚ 1 ਕਰੋੜ, 5 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਇਕ ਵਪਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਐਮ.ਜੀ.ਕੇ. ਫੈਬਰਿਕ ਪ੍ਰਾਈਵੇਟ ਲਿਮਟਿਡ ਦੇ ਦਿਨੇਸ਼ ਅਗਰਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪ੍ਰਭ ਸਿਮਰਨ ਵਾਸੀ ਆਰ.ਕੇ. ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਰਵਿੰਦ ਨਿਟਰਵੇਅਰ ਤਾਂ ਮਾਲਕ ਹੈ ਅਤੇ ਉਸ ਪਾਸੋਂ ਉਸ ਨੇ ਹੌਜ਼ਰੀ ਸਾਮਾਨ ਖ਼ਰੀਦ ਕੀਤਾ ਸੀ, ਪਰ ਕਥਿਤ ਦੋਸ਼ੀ ਵਲੋਂ ਉਸ ਨੂੰ ਇਸ ਦੀ ਅਦਾਇਗੀ ਨਹੀਂ ਕੀਤੀ ਗਈ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਜਾਂਚ ਕਰ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਸੀਸੂ ਭਲਕੇ ਲਗਾ ਰਿਹਾ ਸੀਸੂ ਕੰਪਲੈਕਸ 'ਚ ਮੈਗਾ ਨੌਕਰੀ ਮੇਲਾ <br/> ਅਗਲੀ ਖ਼ਬਰ ਮਹਾਂਨਗਰ 'ਚ ਲੱਗ ਰਹੀਆਂ ਨਾਜਾਇਜ਼ ਰੇਹੜੀਆਂ-ਫੜੀਆਂ ਅੱਗੇ ਨਿਗਮ ਬੇਵੱਸ <br/>
Ad Position 24