06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਜੀਠੀਆ ਖਿਲਾਫ਼ ਕਾਰਵਾਈ ਰਾਹੀਂ ਅਕਾਲੀ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ-ਢਿੱਲੋਂ <br/>

Ad Position 21
No active advertisement
ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਰਣਜੀਤ ਸਿੰਘ ਢਿੱਲੋਂ, ਤੇਜਾ ਸਿੰਘ ਖਾਲਸਾ, ਕਮਲਜੀਤ ਸਿੰਘ ਨਿੱਕੂ ਗਰੇਵਾਲ ਅਤੇ ਬਲਵੀਰ ਸਿੰਘ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਸਿਆਸੀ ਬਦਲਾਖੋਰੀ ਦਾ ਪ੍ਰਤੱਖ ਸਬੂਤ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਨੂੰ ਡਰਾਉਣ-ਧਮਕਾਉਣ ਲਈ ਸਰਕਾਰੀ ਏਜੰਸੀਆਂ ਦਾ ਦੁਰਵਰਤੋਂ ਕਰ ਰਹੀ ਹੈ, ਪਰ ਅਕਾਲੀ ਵਰਕਰ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ | ਆਗੂਆਂ ਦੋਸ਼ ਲਾਇਆ ਕਿ ਜਦੋਂ ਵੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ ਤਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸੰਘਰਸ਼ਾਂ ਨਾਲ ਭਰਿਆ ਹੋਇਆ ਹੈ ਅਤੇ ਪਾਰਟੀ ਦੇ ਵਰਕਰਾਂ ਨੇ ਹਮੇਸ਼ਾ ਜ਼ੁਲਮ ਅਤੇ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਨਾ ਤਾਂ ਅਕਾਲੀ ਦਲ ਦੀ ਆਵਾਜ਼ ਨੂੰ ਦਬਾਇਆ ਜਾ ਸਕਦਾ ਹੈ ਅਤੇ ਨਾ ਹੀ ਵਰਕਰਾਂ ਦੇ ਮਨੋਬਲ ਨੂੰ ਤੋੜਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਖੇਤਰ ਦੇ 20 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ 2026 ਲਈ ਕੁਆਲੀਫਾਈ ਕੀਤਾ <br/> ਅਗਲੀ ਖ਼ਬਰ ਸੰਤ ਬਾਬਾ ਆਲੋਵਾਲ ਨੇ ਬੰਬ ਨਗਰ ਵਿਖੇ ਲਗਾਈ ਛਬੀਲ
Ad Position 24