ਲੁਧਿਆਣਾ, 2 ਜੂਨ (ਭੁਪਿੰਦਰ ਸਿੰਘ ਬੈਂਸ)-ਰਾਜ ਦੇ ਉਦਯੋਗਿਕ ਕੇਂਦਰ ਲੁਧਿਆਣਾ ਦੀ ਨੁਮਾਇੰਦਗੀ ਕਰਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਆਲ ਇੰਡੀਆ ਕੌਂਸਲ ਆਫ਼ ਮੇਅਰਜ਼ ਦੀ ਕਾਰਜਕਾਰਨੀ ਮੀਟਿੰਗ ਵਿਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਰਿਸ਼ੀਕੇਸ਼ (ਉਤਰਾਖੰਡ) ਪਹੁੰਚੇ | ਬੁੱਧਵਾਰ ਨੂੰ ਹੋਣ ਵਾਲੀ ਮੀਟਿੰਗ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਮੇਅਰ ਹਿੱਸਾ ਲੈਣਗੇ | ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਵਿਚ ਹਿੱਸਾ ਲੈਣ ਨਾਲ ਵਿਕਾਸ ਲਈ ਨਵੇਂ ਵਿਚਾਰਾਂ ਦੀ ਖੋਜ ਕਰਨ ਅਤੇ ਵੱਡੇ ਪੱਧਰ 'ਤੇ ਜਨਤਾ ਦੀ ਸੇਵਾ ਕਰਨ ਵਿਚ ਮਦਦ ਮਿਲਦੀ ਹੈ | ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਸ਼ਹਿਰਾਂ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਵੀ ਵਿਚਾਰ-ਵਟਾਂਦਰੇ ਕੀਤੇ ਜਾਂਦੇ ਹਨ |