ਢੰਡਾਰੀ ਕਲਾਂ/ ਲੁਧਿਆਣਾ, 2 ਜੂਨ (ਜਸਵੀਰ ਸਿੰਘ ਬੰਗਾ)-ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਚ ਦਸਮੀ ਦੇ ਦਿਹਾੜੇ ਮੌਕੇ ਮਹੀਨਾਵਾਰ ਧਾਰਮਿਕ ਦੀਵਾਨ ਸਜਾਏ ਗਏ | ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਅਤੇ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਿੰਘਾਂ-ਸ਼ਹੀਦਾਂ ਦੀ ਯਾਦ ਵਿਚ ਹਰ ਮਹੀਨੇ ਸ਼ਾਮ ਨੂੰ ਕਰਵਾਇਆ ਜਾਂਦਾ ਹੈ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਸੰਤ ਮਹਾਂਪੁਰਖ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਬਾਣੀ ਸੁਣਾ ਕੇ ਗੁਰਸਿੱਖੀ ਦਾ ਪ੍ਰਚਾਰ ਕਰਦੇ ਹਨ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਪ੍ਰਚਾਰਕ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲਿਆਂ ਦੇ ਜੱਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਸਮਾਗਮ ਦੀ ਸਮਾਪਤੀ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਕਮੇਟੀ ਮੈਂਬਰ ਅਮਰੀਕ ਸਿੰਘ, ਪਿਸ਼ੌਰਾ ਸਿੰਘ, ਅਲਵੇਲ ਸਿੰਘ, ਜਗਮੋਹਨ ਸਿੰਘ, ਰਣਜੀਤ ਸਿੰਘ, ਮਲਕੀਤ ਸਿੰਘ, ਨਿਰਮਲ ਸਿੰਘ ਸੈਕਟਰੀ, ਸੁਖਦੇਵ ਸਿੰਘ ਗਰਚਾ, ਸੰਤੋਖ ਸਿੰਘ, ਗੁਰਜੀਤ ਸਿੰਘ, ਜਸਵੰਤ ਸਿੰਘ ਲਾਲੀ, ਪਰਮਿੰਦਰ ਸਿੰਘ, ਮੋਹਨ ਸਿੰਘ, ਜਗਰੂਪ ਸਿੰਘ, ਦਰਸ਼ਨ ਸਿੰਘ, ਅਮਰੀਕ ਸਿੰਘ ਫ਼ੌਜੀ, ਅਮਰਜੀਤ ਸਿੰਘ, ਹਰਦਿਆਲ ਸਿੰਘ ਲੋਟੇ ਆਦਿ ਹਾਜ਼ਰ ਸਨ |