ਲੁਧਿਆਣਾ, 2 ਜੂਨ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਦੇ ਐਮ.ਏ. ਅੰਗਰੇਜ਼ੀ ਦੇ ਤੀਜੇ ਸਮੈਸਟਰ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਦਸੰਬਰ 2025 ਦੇ ਐਲਾਨੇ ਗਏ ਨਤੀਜੇ ਸ਼ਾਨਦਾਰ ਰਹੇ ¢ ਕਾਲਜ ਦੀ ਵਿਦਿਆਰਥਣ ਸੇਜਲ ਜੁਨੇਜਾ ਨੇ 72% ਅੰਕਾਂ ਨਾਲ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ¢ ਹਰਸਿਮਰ ਕÏਰ ਨੇ 69.5% ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ ਅਤੇ ਵੰਸ਼ਿਕਾ ਮਿਗਲਾਨੀ 67% ਅੰਕਾਂ ਨਾਲ਼ ਤੀਜੇ ਸਥਾਨ 'ਤੇ ਰਹੀ | ਕਾਲਜ ਪਿ੍ੰਸੀਪਲ ਡਾ. ਕਿਰਨਦੀਪ ਕÏਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਪੀਜੀ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਦੇ ਸਹੀ ਮਾਰਗ ਦਰਸ਼ਨ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ