14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆਟੋ ਰਿਕਸ਼ਾ ਲੁਟੇਰਾ ਗਰੋਹ ਦੇ 3 ਮੈਂਬਰ ਕਾਬੂ

Ad Position 21
No active advertisement
ਅਜੀਤ ਡੈਸਕ 04-06-2026
ਭਾਰੀ ਮਾਤਰਾ 'ਚ ਸਾਮਾਨ ਬਰਾਮਦ
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਸਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਵਿਜੇ ਕੁਮਾਰ ਵਾਸੀ ਸ਼ਿਮਲਾਪੁਰੀ ਜਸਪ੍ਰੀਤ ਸਿੰਘ ਵਾਸੀ ਸ਼ਿਮਲਾਪੁਰੀ ਅਤੇ ਅਮਨਦੀਪ ਸਿੰਘ ਵਾਸੀ ਸੂਰਜ ਨਗਰ ਸ਼ਾਮਿਲ ਹਨ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਆਟੋ 10 ਮੋਬਾਇਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ | ਵਿਜੇ ਕੁਮਾਰ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਚਾਰ ਮੁਕੱਦਮੇ ਦਰਜ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਸਵਾਰੀਆਂ ਨੂੰ ਆਪਣੇ ਆਟੋ ਵਿਚ ਬਿਠਾ ਲੈਂਦੇ ਸਨ ਅਤੇ ਸੁੰਨਸਾਨ ਥਾਂ 'ਤੇ ਲਿਜਾ ਕੇ ਉਨ੍ਹਾਂ ਨਾਲ ਲੁੱਟ ਖੋਹ ਕਰ ਲੈਂਦੇ ਸਨ | ਬੀਤੇ ਦਿਨ ਇਨ੍ਹਾਂ ਨੇ ਇਸਰਾਫਿਲ ਵਾਸੀ ਉੱਤਰ ਪ੍ਰਦੇਸ਼ ਨਾਮੀ ਨੌਜਵਾਨ ਤੋਂ ਉਸਦਾ ਮੋਬਾਇਲ ਅਤੇ ਹੋਰ ਸਮਾਨ ਲੁੱਟ ਲਿਆ ਸੀ ਤੇ ਫਰਾਰ ਹੋ ਗਏ ਸਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਅਜਿਹੀਆਂ ਕਈ ਵਾਰ ਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ- ਸੰਗਤਪੁਰਾ ਅਗਲੀ ਖ਼ਬਰ ਬਿੰਦਰਾ ਵਲੋਂ ਭਾਜਪਾ ਦੇ ਨਵੇਂ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ <br/>
Ad Position 24