14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਮਾਜ ਸੇਵਕ ਬੋਪਾਰਾਏ ਨੇ ਸੁਣੀਆਂ ਢੰਡਾਰੀ ਖੁਰਦ ਵਾਸੀਆਂ ਦੀਆਂ ਸਮੱਸਿਆਵਾਂ <br/>

Ad Position 21
No active advertisement
ਅਜੀਤ ਡੈਸਕ 04-06-2026
ਢੰਡਾਰੀ ਕਲਾਂ/ਲੁਧਿਆਣਾ, 3 ਜੂਨ (ਜਸਵੀਰ ਸਿੰਘ ਬੰਗਾ)-ਢੰਡਾਰੀ ਖੁਰਦ ਵਾਰਡ ਨੰਬਰ 25 ਤੋਂ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਰਾਏ ਨੇ ਆਪਣੇ ਦਫ਼ਤਰ ਵਿਖੇ ਢੰਡਾਰੀ ਖੁਰਦ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪ੍ਰੇਮ ਨਗਰ ਅਤੇ ਉਤਮ ਨਗਰ 'ਚ ਲੋਕਾਂ ਨੂੰ ਸੀਵਰੇਜ ਜਾਮ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ, ਜਿਸ ਕਰਕੇ ਉਨ੍ਹਾਂ ਦੇ ਇਲਾਕੇ ਵਿਚ ਵੱਡੀ ਸੀਵਰੇਜ ਦੀ ਪਾਈਪ ਪਵਾਈ ਜਾਵੇ ਤਾਂ ਜੋ ਲੋਕਾਂ ਨੂੰ ਸੀਵਰੇਜ ਜਾਮ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ | ਸਮਾਜ ਸੇਵਕ ਬੋਪਰਾਏ ਨੇ ਲੋਕਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਜਲਦ ਹੀ ਉਤਮ ਨਗਰ ਤੇ ਪ੍ਰੇਮ ਨਗਰ 'ਚ ਪੇਸ਼ ਆ ਰਹੀ ਸੀਵਰੇਜ ਜਾਮ ਦੀ ਸਮੱਸਿਆ ਦਾ ਪੱਕਾ ਹੱਲ ਕਰਦਿਆਂ ਵੱਡੀਆਂ ਸੀਵਰੇਜ ਦੀਆਂ ਲਾਈਨਾਂ ਵਿਛਾਈਆਂ ਜਾਣਗੀਆਂ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੇ ਦਫ਼ਤਰ ਆ ਕੇ ਮਿਲਿਆ ਜਾ ਸਕਦਾ ਹੈ, ਸਮੱਸਿਆ ਨੂੰ ਤੁਰੰਤ ਦੂਰ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਸਨ, ਸੇਵਾ ਕਰਨਾ ਹੀ ਉਨ੍ਹਾਂ ਦਾ ਮੁੱਖ ਫਰਜ਼ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਲਾਪਤਾ ਹੋਈਆਂ 3 ਨਾਬਾਲਗ ਲੜਕੀਆਂ ਨੂੰ ਪੁਲਿਸ ਨੇ ਕੀਤਾ ਬਰਾਮਦ ਅਗਲੀ ਖ਼ਬਰ ਏਟਕ ਲੁਧਿਆਣਾ ਦੇਵੇਗਾ ਸੇਵਾ ਕੇਂਦਰ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਪੂਰਾ ਸਮਰਥਨ-ਭਾਟੀਆ <br/>
Ad Position 24