14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜਾਇਦਾਦ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੰਜ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਰਮਜੀਤ ਸਿੰਘ ਵਾਸੀ ਮੰਗਲੀ ਉਚੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਰਮਿੰਦਰਜੀਤ ਸਿੰਘ ਮਿੰਟੂ, ਸੁਨੀਲ ਕੁਮਾਰ ਭੋਲਾ, ਰਾਜ ਕੁਮਾਰ, ਜਸਪ੍ਰੀਤ, ਰਾਜਨ ਸਿੰਘ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ ਉਤੇ ਉਸ ਨਾਲ ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਸਤੀਸ਼ ਕੁਮਾਰ ਵਾਸੀ ਸ਼ਕਤੀ ਨਗਰ ਦੀ ਸ਼ਿਕਾਇਤ 'ਤੇ ਸ਼ਿਵਾ ਭੱਟੀ, ਦੀਪਕ ਭੱਟੀ, ਰਾਜੀਵ ਮਦਰਾਸੀ, ਹਨੀ ਅਤੇ ਅਣਪਛਾਤੇ ਲੜਕਿਆ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਪੈਸੇ ਦਾ ਲੈਣ-ਦੇਣ ਦੱਸਿਆ ਜਾਂਦਾ ਹੈ |
ਮੋਟਰਸਾਈਕਲ ਚੋਰੀ
ਪੁਲਿਸ ਨੇ ਸਿੱਧ ਨਾਥ ਸ਼ੁਕਲਾ ਵਾਸੀ ਲੁਹਾਰਾ ਰੋਡ ਦੀ ਸ਼ਿਕਾਇਤ 'ਤੇ ਗੁਰਮਨ ਸਿੰਘ, ਨਿਖਿਲ ਅਤੇ ਮਨੀਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸਦਾ ਮੋਟਰ ਸਾਈਕਲ ਚੋਰੀ ਕਰਨ ਦਾ ਦੋਸ਼ ਲਗਾਇਆ ਹੈ¢ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢
ਬਜ਼ੁਰਗ ਦੀ ਕੁੱਟਮਾਰ
ਪੁਲਿਸ ਨੇ ਸੰਦੀਪ ਕੁਮਾਰ ਗੁਪਤਾ ਵਾਸੀ ਕਾਲਜ ਰੋਡ ਦੀ ਸ਼ਿਕਾਇਤ 'ਤੇ ਅਮਿਤ ਠਾਕੁਰ, ਅਸ਼ੋਕ ਠਾਕੁਰ ਵਾਸੀ ਜੈਨ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਕਥਿਤ ਦੋਸ਼ੀਆਂ ਉਤੇ ਉਸ ਦੀ ਹੌਜ਼ਰੀ ਵਿਚ ਆ ਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਡੀਜ਼ਲ, ਪੈਟਰੋਲ ਅਤੇ ਗੈਸ ਦੇ ਵਧਾਏ ਰੇਟਾਂ ਦਾ ਵਪਾਰੀਆਂ, ਕਿਸਾਨਾਂ ਤੇ ਆਮ ਲੋਕਾਂ 'ਚ ਪਾਇਆ ਜਾ ਰਿਹਾ ਭਾਰੀ ਰੋਸ... ਅਗਲੀ ਖ਼ਬਰ ਗ੍ਰੀਨ ਬੈਲਟ 'ਚ ਬਣੀ ਸਬ ਤਹਿਸੀਲ ਵਿਵਾਦਾਂ ਦੇ ਘੇਰੇ 'ਚ <br/>
Ad Position 24