14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੰਜਾਬ ਸਰਕਾਰ ਨੇ ਠੇੇਕੇਦਾਰੀ ਸਿਸਟਮ ਖਤਮ ਕਰਕੇ ਕਰਮਚਾਰੀਆਂ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ-ਵਿਜੈ ਦਾਨਵ <br/>

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਠੇਕੇਦਾਰੀ ਸਿਸਟਮ ਖ਼ਤਮ ਕਰਨ ਦੇ ਨਾਲ ਸੂਬੇ ਦੇ ਕਰਮਚਾਰੀਆਂ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ | ਇਹ ਪ੍ਰਗਟਾਵਾ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਇਸ ਇਤਿਹਾਸਕ ਫੈਸਲਿਆਂ ਦਾ ਸਵਾਗਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ 'ਆਪ' ਸਰਕਾਰ ਆਮ ਲੋਕਾਂ, ਮੁਲਾਜ਼ਮਾਂ ਅਤੇ ਮਜ਼ਦੂਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਚੱਲ ਰਹੀ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਕੇ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ ਕਰਨ ਦਾ ਫੈਸਲਾ ਪੰਜਾਬ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ | ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਮੁਲਾਜ਼ਮਾਂ ਵਲੋਂ ਇਹ ਮੰਗ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਧੀਨ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੋਣਗੀਆਂ ਅਤੇ ਕਿਸੇ ਵੀ ਏਜੰਸੀ ਜਾਂ ਠੇਕੇਦਾਰ ਵਲੋਂ ਕਮਿਸ਼ਨ ਜਾਂ ਕਟੌਤੀ ਨਹੀਂ ਕੀਤੀ ਜਾ ਸਕੇਗੀ | ਉਨ੍ਹਾਂ ਕਿਹਾ ਕਿ ਇਸ ਸਿਸਟਮ ਨਾਲ ਸਰਕਾਰੀ ਮੁਲਾਜ਼ਮਾਂ ਵਰਗੀਆਂ ਸਹੂਲਤਾਂ ਇਨ੍ਹਾਂ ਮੁਲਾਜ਼ਮਾਂ ਨੂੰ ਦਿੱਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਲੜਕੀ ਸਮੇਤ 8 ਕਾਬੂ <br/> ਅਗਲੀ ਖ਼ਬਰ ਕੁੰਵਰ ਨਰਿੰਦਰ ਸਿੰਘ ਨੇ ਕੇਵਲ ਸਿੰਘ ਢਿਲੋਂ ਨੰੂ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ <br/>
Ad Position 24