14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪੀ.ਏ.ਯੂ. 'ਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਦÏਰਾਨ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਵਿਚਾਰਾਂ ਹੋਈਆਂ <br/>

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਜਸਵਿੰਦਰ ਸਿੰਘ)-ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਦੇ ਹਾਲ ਵਿਚ ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ¢ ਡਾ. ਗੋਸਲ ਨੇ ਖੋਜ ਅਤੇ ਪਸਾਰ ਮਾਹਿਰਾਂ ਨੂੰ ਅਜੋਕੇ ਯੁੱਗ ਦੀਆਂ ਖੇਤੀ ਅਤੇ ਕਿਸਾਨੀ ਲੋੜਾਂ ਅਨੁਸਾਰ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ¢ ਡਾ. ਗੋਸਲ ਨੇ ਕਿਹਾ ਕਿ ਅੱਜ ਦੀ ਖੇਤੀ ਨੂੰ ਕੁਦਰਤੀ ਸਰੋਤਾਂ ਦੀ ਕੀਮਤ ਤੇ ਕਰਨ ਦੀ ਥਾਂ ਸਰੋਤਾਂ ਦੀ ਸੰਭਾਲ ਦੀ ਮੁਹਿੰਮ ਚਲਾਉਣੀ ਚਾਹੀਦੀ ਹੈ | ਡਾ. ਗੋਸਲ ਨੇ ਕਿਹਾ ਕਿ ਪਾਣੀ ਦੀ ਵਰਤੋਂ ਬਾਰੇ ਪੀ.ਏ.ਯੂ. ਦੀਆਂ ਸਿਫ਼ਾਰਿਸ਼ਾਂ ਅਪਣਾ ਕੇ ਸੁਚੱਜੀ ਸਰੋਤ ਸੰਭਾਲ ਵਿਧੀ ਅਪਣਾਈ ਜਾ ਸਕਦੀ ਹੈ¢ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪਸਾਰ ਮਾਹਿਰਾਂ ਨੂੰ ਆਉਂਦੀ ਸਾਉਣੀ ਰੁੱਤ ਵਿਚ ਝੋਨੇ ਦੀ ਬਿਜਾਈ ਲਈ ਪੀ.ਏ.ਯੂ. ਦੀਆਂ ਕਿਸਮਾਂ ਦੇ ਨਾਲ ਨਾਲ ਉਤਪਾਦਨ ਤਕਨੀਕਾਂ ਦੇ ਧਾਰਨੀ ਹੋਣ ਦਾ ਸੱਦਾ ਦਿੱਤਾ¢ ਉਨ੍ਹਾਂ ਕਿਹਾ ਕਿ ਮÏਜੂਦਾ ਦÏਰ ਖੇਤੀ ਵਿਭਿੰਨਤਾ ਅਤੇ ਪੋਸ਼ਣ ਨੂੰ ਉਤਪਾਦਨ ਦੇ ਬਰਾਬਰ ਅਹਿਮ ਮੰਨਣ ਦਾ ਹੈ | ਇਸ ਲਈ ਪੀ.ਏ.ਯੂ. ਦੀਆਂ ਖੇਤੀ ਭਿੰਨਤਾ ਸੰਬੰਧੀ ਸਿਫ਼ਾਰਸ਼ਾਂ ਹੋਰ ਵੀ ਲਾਜ਼ਮੀ ਹੋ ਜਾਂਦੀਆਂ ਹਨ | ਸਵਾਗਤੀ ਸ਼ਬਦ ਬੋਲਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਸਹਾਇਕ ਕਿੱਤਿਆਂ ਨੂੰ ਅਪਣਾ ਕੇ ਕਿਸਾਨੀ ਪਰਿਵਾਰਾਂ ਦੀ ਆਮਦਨ ਵਿਚ ਵਾਧੇ ਲਈ ਵਿਸ਼ੇਸ਼ ਯਤਨ ਆਰੰਭ ਕੀਤੇ ਹਨ¢ ਇਸ ਦੇ ਨਾਲ ਹੀ ਨਿਰਦੇਸ਼ਕ ਪਸਾਰ ਸਿੱਖਿਆ ਨੇ ਯੂਨੀਵਰਸਿਟੀ ਦੇ ਸਿਖਲਾਈ ਪ੍ਰੋਗਰਾਮਾਂ ਨੂੰ ਪੇਂਡੂ ਅÏਰਤਾਂ ਅਤੇ ਬੇਰੁਜ਼ਗਾਰ ਨÏਜਵਾਨਾਂ ਤੱਕ ਜਾਣਕਾਰੀ ਸਰੂਪ ਪਹੁੰਚਾਉਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਖੇਤੀ ਨੂੰ ਕਾਰੋਬਾਰ ਵਿਚ ਬਦਲਣ ਲਈ ਸਿਖਲਾਈ ਢਾਂਚਿਆਂ ਦਾ ਪੂਰਾ ਲਾਹਾ ਲੈਣਾ ਜ਼ਰੂਰੀ ਹੈ¢ ਮੀਟਿੰਗ ਵਿਚ ਪਿਛਲੀ ਕਾਰਵਾਈ ਰਿਪੋਰਟ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਪੇਸ਼ ਕੀਤੀ | ਅੰਤ ਵਿਚ ਧੰਨਵਾਦ ਦੇ ਸ਼ਬਦ ਡਾ. ਪ੍ਰਭਜੋਧ ਸਿੰਘ ਸੰਧੂ ਨੇ ਕਹੇ¢


Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਸਾਫ਼-ਸਵੱਛ ਵਾਤਾਵਰਨ ਮੁਹਿੰਮ ਚਲਾਈ <br/> ਅਗਲੀ ਖ਼ਬਰ ਪੀ.ਏ.ਯੂ. ਵਿਚ ਦਾਖ਼ਲੇ ਲਈ ਨੌਜਵਾਨਾਂ ਨੇ ਰਿਕਾਰਡ ਅਰਜ਼ੀਆਂ ਦਿੱਤੀਆਂ <br/>
Ad Position 24