14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਜੂਨ '84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਜੂਨ '84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤÏਰ 'ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ¢ ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ '84 ਦÏਰਾਨ ਭਾਰਤੀ ਫ਼ੌਜ ਹੱਥੋਂ ਸ਼ਹੀਦ ਹੋਣ ਵਾਲੇ ਸਿੰਘ ਸਿੰਘਣੀਆਂ ਕÏਮ ਦਾ ਵਡਮੁੱਲਾ ਸਰਮਾਇਆ ਹਨ, ਜਿਨ੍ਹਾਂ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਲਿਖੀ ਗਈ ਹੈ | ਭਾਈ ਅਮਨਦੀਪ ਸਿੰਘ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ¢ ਕੀਰਤਨ ਸਮਾਗਮ ਅੰਦਰ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ.ਪੀ. ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਣੀ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤਰ ਸਿੰਘ ਮੱਕੜ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਆਲ ਇੰਡੀਆ ਕੌਂਸਲ ਆਫ ਮੇਅਰਜ਼ ਦੀ ਮੀਟਿੰਗ 'ਚ ਲਿਆ ਹਿੱਸਾ <br/> ਅਗਲੀ ਖ਼ਬਰ ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਸਾਫ਼-ਸਵੱਛ ਵਾਤਾਵਰਨ ਮੁਹਿੰਮ ਚਲਾਈ <br/>
Ad Position 24