14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕਾਰੋਬਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਨ ਵਾਲੀ ਘਰੇਲੂ ਨੌਕਰਾਣੀ ਕਾਬੂ

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰੀ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਕਰਨ ਵਾਲੀ ਘਰੇਲੂ ਨੌਕਰਾਣੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਲੇਮ ਟਾਬਰੀ ਦੇ ਰਹਿਣ ਵਾਲੇ ਅਮਨਿੰਦਰ ਸਿੰਘ ਗਰੇਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਪੁਲਿਸ ਨੇ ਇਸ ਸਬੰਧੀ ਸਲੇਮ ਟਾਬਰੀ ਦੀ ਹੀ ਰਹਿਣ ਵਾਲੀ ਜੋਤੀ ਪਤਨੀ ਰਵੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਘਰ ਸਫ਼ਾਈ ਦਾ ਕੰਮ ਕਰਦੀ ਹੈ ਅਤੇ ਬੀਤੇ ਦਿਨ ਉਹ ਕੰਮ ਖ਼ਤਮ ਕਰਕੇ ਚਲੀ ਗਈ | ਜਦੋਂ ਉਨ੍ਹਾਂ ਨੇ ਘਰ ਵਿਚ ਚੈਕ ਕੀਤਾ ਤਾਂ ਘਰ ਵਿਚ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ | ਜਦੋਂ ਉਨ੍ਹਾਂ ਨੇ ਸੀ.ਸੀ. ਟੀਵੀ ਕੈਮਰੇ ਚੈਕ ਕੀਤੇ ਤਾਂ ਉਨ੍ਹਾਂ ਨੂੰ ਜੋਤੀ 'ਤੇ ਸ਼ੱਕ ਹੋਇਆ, ਜਿਸ 'ਤੇ ਉਨ੍ਹਾਂ ਨੇ ਇਹ ਸਾਰਾ ਮਾਮਲਾ ਪੁਲਿਸ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕਿ ਦਰਜ ਕਰ ਲਿਆ | ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਵਿਚ ਦਾਖ਼ਲੇ ਲਈ ਨੌਜਵਾਨਾਂ ਨੇ ਰਿਕਾਰਡ ਅਰਜ਼ੀਆਂ ਦਿੱਤੀਆਂ <br/> ਅਗਲੀ ਖ਼ਬਰ ਵਾਰਡ 23 ਦੀ ਕੌਂਸਲਰ ਸ਼ੌਭਾ ਪਿੰਕੂ ਸ਼ਰਮਾ ਨੇ ਹੋਣਹਾਰ ਵਿਦਿਆਰਥਣਾਂ ਦਾ ਕੀਤਾ ਸਨਮਾਨ <br/>
Ad Position 24