14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਗੁਰਮਤਿ ਸਮਾਗਮ 6 ਨੂੰ <br/>

Ad Position 21
No active advertisement
ਅਜੀਤ ਡੈਸਕ 04-06-2026
ਡਾਬਾ/ਲੁਹਾਰਾ, 3 ਜੂਨ (ਕੁਲਵੰਤ ਸਿੰਘ ਸੱਪਲ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਗੁਰਪੁਰਬ ਅਤੇ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 35ਵਾਂ ਮਹਾਨ ਸਲਾਨਾ ਗੁਰਮਤਿ ਸਮਾਗਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਅਤੇ ਕਥਾ ਕੀਰਤਨ ਸਮਾਗਮ 6 ਜੂਨ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿਦਿਆ ਪ੍ਰਧਾਨ ਭੁਪਿੰਦਰ ਸਿੰਘ ਦਿਉਲ ਅਤੇ ਮਲਕੀਤ ਸਿੰਘ ਦਿਉਲ ਨੇ ਦੱਸਿਆ ਕਿ 6 ਜੂਨ ਦਿਨ ਸਨਿਚਰਵਾਰ ਨੂੰ ਡਾਬਾ ਰੋਡ, ਦਿਓਲ ਮਾਰਕੀਟ ਨੇੜੇ ਮੈੜ ਦੀ ਚੱਕੀ ਲੁਧਿਆਣਾ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦਾ ਭੋਗ ਸਵੇਰੇ 9:30 ਵਜੇ ਪਾਇਆ ਜਾਵੇਗਾ, ਉਪਰੰਤ ਕੀਰਤਨ ਅਤੇ ਕਥਾ 11.30 ਵਜੇ ਹੋਵੇਗੀ | ਇਸ ਮੌਕੇ ਮਹਾਨ ਖੂਨਦਾਨ ਅਤੇ ਜਰਨਲ ਮੈਡੀਕਲ ਕੈਂਪ ਸਵੇਰੇ 8.30 ਤੋਂ 4.00 ਤੱਕ ਲਗਾਇਆ ਜਾਵੇਗ,ਾ ਜਿਨ੍ਹਾਂ ਵਿਚ ਦੰਦ, ਅੱਖਾਂ, ਕੰਨ, ਨੱਕ, ਹੱਡੀਆਂ, ਸ਼ੂਗਰ, ਬੇਨ, ਬੀ. ਪੀ. ਥੈਰੇਪੀ ਚੈੱਕਅਪ, ਹੋਮਿਉਪੈਥਿਕ ਅਤੇ ਦਿਲ ਦੀਆਂ ਬੀਮਾਰੀਆਂ ਦਾ ਫ੍ਰੀ ਚੈੱਕਅਪ ਅਤੇ ਫ੍ਰੀ ਦਵਾਈਆ ਦਿੱਤੀਆਂ ਜਾਣਗੀਆਂ | ਕੈਂਪ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਭਾਈ ਹਰਪ੍ਰੀਤ ਸਿੰਘ ਮੱਖੂ, ਭਾਈ ਜੋਧਬੀਰ ਸਿੰਘ, ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਅਤੇ ਏਕਨੂਰ ਨੇਕੀ ਹਸਪਤਾਲ ਨੇੜੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਲੋਂ ਮੈਡੀਕਲ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆ ਹਨ |


Ad Position 22
No active advertisement
ਪਿਛਲੀ ਖ਼ਬਰ ਬਚਿੱਤਰ ਨਗਰ ਵਿਖੇ ਖੰਨਾ ਦੀ ਰਹਿਨੁਮਾਈ ਹੇਠ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਦੁੱਧ ਦਿਹਾੜਾ' <br/>
Ad Position 24