14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਚਿੱਤਰ ਨਗਰ ਵਿਖੇ ਖੰਨਾ ਦੀ ਰਹਿਨੁਮਾਈ ਹੇਠ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-06-2026
ਆਲਮਗੀਰ, 3 ਜੂਨ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਦੇ ਇਲਾਕਾ ਬਚਿੱਤਰ ਨਗਰ ਵਿਖੇ ਬਲਾਕ ਸੰਮਤੀ ਮੈਂਬਰ ਸੁਖਮੀਤ ਸਿੰਘ ਖੰਨਾ ਦੀ ਰਹਿਨੁਮਾਈ ਹੇਠ ਐਸ.ਸੀ.ਡੀ. ਗੌਰਮਿੰਟ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ 'ਤੇ ਵਿਸ਼ੇਸ਼ ਸੈਮੀਨਾਰ ਕੀਤਾ | ਇਸ ਮÏਕੇ ਐਸ.ਸੀ.ਡੀ. ਗÏਰਮਿੰਟ ਕਾਲਜ ਦੇ ਵਿਦਿਆਰਥੀਆਂ ਨੇ ਵਾਤਾਵਰਨ ਪ੍ਰਦੂਸ਼ਣ ਅਤੇ ਬਚਾਓ ਸਬੰਧੀ ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕੀਤੇ¢ ਇਸੇ ਦÏਰਾਨ ਸੁਖਮੀਤ ਸਿੰਘ ਖੰਨਾ, ਐਨ.ਐਸ. ਸੋਢੀ, ਹਰਜੋਤ ਸਿੰਘ, ਪ੍ਰਵੀਨ ਬਾਂਸਲ ਸਮੇਤ ਵੱਖ ਵੱਖ ਨੁਮਾਇੰਦਿਆਂ ਨੇ ਵਾਤਾਵਰਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ¢ ਉਪਰੰਤ ਸੁਖਮੀਤ ਖੰਨਾ ਨੇ ਵਾਤਾਵਰਨ ਬਾਰੇ ਕਿਹਾ ਕਿ ਸਮਾਜਿਕ ਅਤੇ ਕੁਦਰਤੀ ਵਾਤਾਵਰਨ ਦੋਵੇਂ ਸੰਭਾਲਣੇ ਬਹੁਤ ਜ਼ਰੂਰੀ ਹਨ¢ ਉਨ੍ਹਾਂ ਕਿਹਾ ਕਿ ਵਾਤਾਵਰਨ ਸੰਭਾਲਣ ਲਈ ਸਾਨੂੰ ਵੱਡੀ ਗਿਣਤੀ ਵਿਚ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਇਸੇ ਤਰ੍ਹਾਂ ਹੀ ਸਮਾਜਿਕ ਵਾਤਾਵਰਨ ਨੂੰ ਸੰਭਾਲਣ ਦੇ ਯਤਨਾਂ ਤਹਿਤ ਇਕ-ਦੂਸਰੇ ਨਾਲ ਪਿਆਰ ਅਤੇ ਮਿਲਵਰਤਨ ਦੀ ਭਾਵਨਾ ਦਿਖਾਉਂਦਿਆਂ ਵਿਚਰਨਾ ਚਾਹੀਦਾ ਹੈ ਤਾਂ ਜੋ ਸਮਾਜਿਕ ਤਾਣਾ ਬਾਣਾ ਠੀਕ ਤਰੀਕੇ ਚੱਲਦਾ ਰਹੇ¢ ਉਨ੍ਹਾਂ ਕਿਹਾ ਕਿ ਸੂਬਾ ਪੰਜਾਬ ਦਾ ਸਭਿਆਚਾਰ ਸਾਨੂੰ ਦੱਸਦਾ ਹੈ ਕਿ ਸਾਡੇ ਬਜ਼ੁਰਗਾਂ ਨੇ ਪਿਆਰ, ਮਿਲਵਰਤਨ ਅਤੇ ਨਿਮਰਤਾ ਦੀ ਭਾਵਨਾ ਨਾਲ ਹੀ ਪੂਰੀ ਦੁਨੀਆ ਦੇ ਦਿਲਾਂ 'ਤੇ ਰਾਜ ਕੀਤਾ ਹੈ¢ ਇਸ ਮÏਕੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਕਾਰੋਬਾਰੀ ਪਿ੍ੰਕਲ ਲੁਧਿਆਣਾ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 35ਵਾਂ ਸਾਲਾਨਾ ਗੁਰਮਤਿ ਸਮਾਗਮ 6 ਨੂੰ <br/>
Ad Position 24