14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਕਾਰੋਬਾਰੀ ਪਿ੍ੰਕਲ ਲੁਧਿਆਣਾ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਬਹੁਤ ਚਰਚਿਤ ਗੁਰਵਿੰਦਰ ਸਿੰਘ ਪਿ੍ੰਕਲ ਲੁਧਿਆਣਾ ਵਾਸੀ ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਵਲੋਂ ਇਹ ਕਾਰਵਾਈ ਹਰਪ੍ਰੀਤ ਸਿੰਘ ਮੱਖੂ ਵਾਸੀ ਗ੍ਰੀਨ ਐਵੇਨਿਊ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਦਾ ਨੇ ਦੱਸਿਆ ਕਿ ਉਕਤ ਦੋਸ਼ੀ ਵੱਖ-ਵੱਖ ਸਮੇਂ 'ਤੇ ਅÏਰਤਾਂ ਅਤੇ ਹੋਰਨਾਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਦਾ ਹੈ | ਉਸ ਦੱਸਿਆ ਕਿ ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸਦੇ ਭਰਾ ਹਰਪਾਲ ਸਿੰਘ ਮੱਖੂ ਖ਼ਿਲਾਫ਼ ਵੀ ਅਜਿਹੀਆਂ ਟਿੱਪਣੀਆਂ ਕੀਤੀਆਂ ਗਈਆਂ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਰਾਜ 'ਚ ਨਸ਼ਿਆਂ ਸਮੇਤ ਅਮਨ ਕਾਨੂੰਨ ਦੀ ਸਥਿਤੀ ਬਣੀ ਡਾਵਾਂਡੋਲ-ਅੰਮਿ੍ਤਾ ਵੜਿੰਗ ਅਗਲੀ ਖ਼ਬਰ ਬਚਿੱਤਰ ਨਗਰ ਵਿਖੇ ਖੰਨਾ ਦੀ ਰਹਿਨੁਮਾਈ ਹੇਠ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ <br/>
Ad Position 24