14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਿਹਤ ਵਿਭਾਗ ਨੇ ਐਚ.ਪੀ.ਵੀ. ਮੁਹਿੰਮ ਨੂੰ 90 ਦਿਨਾਂ ਲਈ ਹੋਰ ਵਧਾਇਆ

Ad Position 21
No active advertisement
ਅਜੀਤ ਡੈਸਕ 04-06-2026
ਲੁਧਿਆਣਾ, 3 ਜੂਨ (ਡਾ. ਤਰਲੋਚਨ ਸਿੰਘ)-ਕਮਿਊਨਿਟੀ ਸਿਹਤ ਕੇਂਦਰ ਸੁਧਾਰ ਵਿਖੇ ਐਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਲਈ ਤਾਲਮੇਲ ਮੀਟਿੰਗ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦÏਰਾਨ ਡਾ. ਹਰਪ੍ਰੀਤ ਨੇ ਜਾਣਕਾਰੀ ਦਿੱਤੀ ਕਿ 14 ਸਾਲ ਦੀਆਂ ਲੜਕੀਆਂ, ਜਿਨ੍ਹਾਂ ਦਾ ਚੌਦ੍ਹਵਾਂ ਜਨਮ ਦਿਨ ਹੋ ਚੁੱਕਾ ਹੈ ਪਰ ਪੰਦ੍ਹਰਵਾਂ ਨਹੀਂ ਹੋਇਆ ਨੂੰ ਐਚ.ਪੀ.ਵੀ. ਦਾ ਟੀਕਾ ਲਗਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਹੋਰ 90 ਦਿਨਾਂ ਲਈ ਵਧਾ ਦਿੱਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਐਚ.ਪੀ.ਵੀ. ਟੀਕਾ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਇਕ ਪ੍ਰਭਾਵਸ਼ਾਲੀ ਸਾਧਨ ਹੈ¢ ਇਹ ਟੀਕਾ ਲੜਕੀਆਂ ਨੂੰ ਭਵਿੱਖ ਵਿਚ ਹੋ ਸਕਣ ਵਾਲੀਆਂ ਗੰਭੀਰ ਬਿਮਾਰੀਆਂ ਦੇ ਖ਼ਤਰੇ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ¢ ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ-ਵਾਰ ਸੂਚੀਆਂ ਤਿਆਰ ਕਰਕੇ ਘਰ-ਘਰ ਸੰਪਰਕ ਕੀਤਾ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਵਾਂਝਾ ਨਾ ਰਹੇ | ਇਸ ਮÏਕੇ ਧਾਰਮਿਕ ਆਗੂਆਂ, ਪੰਚਾਇਤੀ ਨੁਮਾਇੰਦਿਆਂ ਅਤੇ ਸਿਹਤ ਕਰਮਚਾਰੀਆਂ ਨੇ ਵਧਾਈ ਗਈ ਐਚ.ਪੀ.ਵੀ. ਟੀਕਾਕਰਨ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਸਫਲ ਬਣਾਉਣ ਲਈ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ¢

Ad Position 22
No active advertisement
ਪਿਛਲੀ ਖ਼ਬਰ ਬਿਰਧ ਆਸ਼ਰਮ 'ਚ ਬਜ਼ੁਰਗ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 2 ਖ਼ਿਲਾਫ ਕੇਸ ਦਰਜ ਅਗਲੀ ਖ਼ਬਰ 'ਆਪ' ਸਰਕਾਰ ਦੇ ਰਾਜ 'ਚ ਨਸ਼ਿਆਂ ਸਮੇਤ ਅਮਨ ਕਾਨੂੰਨ ਦੀ ਸਥਿਤੀ ਬਣੀ ਡਾਵਾਂਡੋਲ-ਅੰਮਿ੍ਤਾ ਵੜਿੰਗ
Ad Position 24