14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਿਰਧ ਆਸ਼ਰਮ 'ਚ ਬਜ਼ੁਰਗ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 2 ਖ਼ਿਲਾਫ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-06-2026

ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਥਰੀਕੇ ਵਿਚ ਸਥਿਤ ਗੀਤਾ ਬਿਰਧ ਆਸ਼ਰਮ ਵਿਚ ਇਕ ਬਜ਼ੁਰਗ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਜ਼ੁਰਗ ਵਿਮਲ ਕੁਮਾਰ ਪੁੱਤਰ ਜਗਦੀਸ਼ ਵਾਸੀ ਗੀਤਾ ਵਿਹਾਰ ਥਰੀਕੇ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਮਾਮਲੇ ਵਿਚ ਪੁਲਿਸ ਵਲੋਂ ਸੌਰਵ ਸਿੰਗਲਾ ਪੁੱਤਰ ਸਤਪਾਲ ਸਿੰਗਲਾ ਵਾਸੀ ਸਮਰਾਲਾ ਰੋਡ ਅਤੇ ਮਯੂਰ ਚੋਪੜਾ ਵਾਸੀ ਬਲੋਕੇ ਰੋਡ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਉਕਤ ਆਸ਼ਰਮ ਵਿਚ ਰਹਿ ਰਿਹਾ ਹੈ ਅਤੇ ਬਿਮਾਰ ਹੋਣ ਕਾਰਨ ਉਹ ਆਪਣੇ ਕਮਰੇ ਵਿਚ ਆਰਾਮ ਕਰ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਜ਼ਬਰਦਸਤੀ ਉਸ ਦੇ ਕਮਰੇ ਵਿਚ ਦਾਖਲ ਹੋਏ 'ਤੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਜਿਸ ਦੇ ਸਿੱਟੇ ਵਜੋਂ ਉਹ ਜਖਮੀ ਹੋ ਗਿਆ | ਬਾਅਦ ਵਿਚ ਉਸਦੇ ਰੌਲਾ ਪਾਉਣ 'ਤੇ ਇਹ ਕਥਿਤ ਦੋਸ਼ੀ ਫਰਾਰ ਹੋ ਗਏ | ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ | ਸੂਚਨਾ ਮਿਲਦੇ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਅਤੇ ਜਾਂਚ ਕੀਤੀ ਜਾ ਰਹੀ ਹੈ | ਪਰ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵਕ ਰਜਿੰਦਰ ਘਈ ਅਕਾਲੀ ਦਲ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਐਚ.ਪੀ.ਵੀ. ਮੁਹਿੰਮ ਨੂੰ 90 ਦਿਨਾਂ ਲਈ ਹੋਰ ਵਧਾਇਆ
Ad Position 24