19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਲੁਧਿਆਣਾ 'ਚ ਖੁਰਾਕ ਸੁਰੱਖਿਆ ਵਿਭਾਗ ਵਲੋਂ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਡਾ. ਤਰਲੋਚਨ ਸਿੰਘ)-ਖੁਰਾਕ ਸੁਰੱਖਿਆ ਟੀਮ ਵਲੋਂ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭੋਜਨ ਪਦਾਰਥ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਅੱਜ ਸਵੇਰੇ ਤੜਕੇ ਸਬਜ਼ੀ ਮੰਡੀ ਵਿਖੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ | ਜਾਂਚ ਦੌਰਾਨ ਟੀਮ ਵਲੋਂ ਵੱਖ-ਵੱਖ ਫੂਡ ਬਿਜ਼ਨਸ ਆਉਟਲੈੱਟਾਂ ਤੋਂ ਪਨੀਰ ਦੇ 2 ਨਮੂਨੇ ਲੈ ਕੇ ਵਿਸਥਾਰਪੂਰਵਕ ਪ੍ਰਯੋਗਸ਼ਾਲਾ ਜਾਂਚ ਲਈ ਭੇਜੇ ਗਏ | ਪਨੀਰ ਦੀ ਗੁਣਵੱਤਾ ਸੰਬੰਧੀ ਸ਼ੱਕ ਦੇ ਆਧਾਰ 'ਤੇ ਜਨ ਸਿਹਤ ਦੀ ਰੱਖਿਆ ਅਤੇ ਇਸ ਦੀ ਮਾਰਕੀਟ 'ਚ ਵਿੱਕਰੀ ਨੂੰ ਰੋਕਣ ਲਈ ਲਗਭਗ 32 ਕਿੱਲੋਗ੍ਰਾਮ ਪਨੀਰ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ | ਜਾਂਚ ਦੌਰਾਨ ਲਏ ਗਏ ਨਮੂਨਿਆਂ ਨੂੰ ਰਾਜ ਖੁਰਾਕ ਜਾਂਚ ਪ੍ਰਯੋਗਸ਼ਾਲਾ 'ਚ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ | ਪ੍ਰਯੋਗਸ਼ਾਲਾ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ 2006 ਦੇ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਕਿਹਾ ਕਿ ਸਿਹਤ ਵਿਭਾਗ ਖਪਤਕਾਰਾਂ ਦੀ ਸਿਹਤ ਦੀ ਸੁਰੱਖਿਆ ਅਤੇ ਖੁਰਾਕ ਸੁਰੱਖਿਆ ਮਿਆਰਾਂ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਲਈ ਵਚਨਬੱਧ ਹੈ | ਉਨ੍ਹਾਂ ਨੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਸਫ਼ਾਈ ਅਤੇ ਗੁਣਵੱਤਾ ਮਾਪਦੰਡਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ ਅਤੇ ਖਪਤਕਾਰਾਂ ਨੂੰ ਸਿਰਫ਼ ਭਰੋਸੇਯੋਗ ਸਰੋਤਾਂ ਤੋਂ ਹੀ ਖਾਦ ਪਦਾਰਥ ਖਰੀਦਣ ਦੀ ਸਲਾਹ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਨਵਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਟਿੱਕਾ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਕਾਲਜ 'ਚ ਕਰੀਅਰ ਦੇ ਖੁੱਲ੍ਹੇ ਨਵੇਂ ਦਰਵਾਜ਼ੇ, ਸਟਾਕ ਮਾਰਕੀਟ ਤੋਂ ਏ.ਆਈ. ਤੱਕ ਸ਼ੁਰੂ ਹੋਏ ਨਵੇਂ ਕ...
Ad Position 24