19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਜਪਾ ਦੇ ਨਵਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਟਿੱਕਾ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ

Ad Position 21
No active advertisement
ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੀ ਪੰਜਾਬ ਕਾਰਜਕਾਰਨੀ ਦੇ ਮੈਂਬਰ ਤੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਮੁਬਾਰਕਬਾਦ ਦਿੱਤੀ¢ ਸ. ਟਿੱਕਾ ਨੇ ਸ. ਢਿੱਲੋਂ ਨੂੰ ਗੁਲਦਸਤਾ ਭੇਟ ਕੀਤਾ¢ ਇਸ ਮÏਕੇ ਸ. ਟਿੱਕਾ ਨੇ ਕਿਹਾ ਕਿ ਸ. ਢਿੱਲੋਂ ਇਕ ਸੁਲਝੇ ਹੋਏ ਸਿਆਸਤਦਾਨ ਅਤੇ ਪੰਜਾਬ ਦੇ ਵੱਡੇ ਤੇ ਸਫਲ ਕਾਰੋਬਾਰੀ ਹੋਣ ਤੋਂ ਇਲਾਵਾ ਮਿਹਨਤੀ ਆਗੂ ਹਨ¢ ਉਨ੍ਹਾਂ ਨੂੰ ਪੰਜਾਬ ਦੀ ਅਰਥ ਵਿਵਸਥਾ ਬਾਰੇ ਅਤੇ ਇਸ ਦੀ ਰਾਜਨੀਤਿਕ ਤੇ ਸਮਾਜਿਕ ਹਾਲਤ ਬਾਰੇ ਪੂਰਾ ਗਿਆਨ ਹੈ¢ ਉਨ੍ਹਾਂ ਆਖਿਆ ਕਿ ਸ. ਢਿੱਲੋਂ ਦੀ ਅਗਵਾਈ ਵਿਚ ਪੰਜਾਬ ਵਿਚ ਭਾਜਪਾ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਹੋਵੇਗੀ ਅਤੇ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ. ਢਿੱਲੋਂ ਦਾ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਵਿਚ ਵੱਡਾ ਯੋਗਦਾਨ ਹੋਵੇਗਾ¢
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਭਾਸ਼ਾ ਦੀ ਅਣਦੇਖੀ ਦੇ ਮੁੱਦੇ 'ਤੇ ਘਿਰੇ ਪਿੰ੍ਰਸੀਪਲ ਨੇ ਮੁਆਫ਼ੀ ਮੰਗ ਕੇ ਜਾਨ ਛੁਡਵਾਈ ਅਗਲੀ ਖ਼ਬਰ ਲੁਧਿਆਣਾ 'ਚ ਖੁਰਾਕ ਸੁਰੱਖਿਆ ਵਿਭਾਗ ਵਲੋਂ ਵੱਡੀ ਕਾਰਵਾਈ
Ad Position 24