19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬੀ ਭਾਸ਼ਾ ਦੀ ਅਣਦੇਖੀ ਦੇ ਮੁੱਦੇ 'ਤੇ ਘਿਰੇ ਪਿੰ੍ਰਸੀਪਲ ਨੇ ਮੁਆਫ਼ੀ ਮੰਗ ਕੇ ਜਾਨ ਛੁਡਵਾਈ

Ad Position 21
No active advertisement
ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਭੁਪਿੰਦਰ ਸਿੰਘ ਬੈਂਸ)-ਮਾਡਲ ਟਾਊਨ ਸਥਿਤ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਪੰਜਾਬੀ ਭਾਸ਼ਾ ਦੇ ਸਨਮਾਨ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਨੂੰ ਲੈ ਕੇ ਕੁੱਝ ਲੋਕਾਂ ਵਲੋਂ ਰੋਸ ਪ੍ਰਗਟ ਕੀਤਾ ਗਿਆ | ਰੋਸ ਪ੍ਰਗਟ ਕਰਨ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੰੂ ਜਾਣਕਾਰੀ ਮਿਲੀ ਸੀ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਬਾਵਜੂਦ ਸਕੂਲ ਵਿਚ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਪ੍ਰਦਰਸ਼ਨਕਾਰੀਆਂ ਅਨੁਸਾਰ ਜਦੋਂ ਉਨ੍ਹਾਂ ਨੇ ਸਕੂਲ ਪਿ੍ੰਸੀਪਲ ਨਾਲ ਗੱਲ ਕਰਨੀ ਚਾਹੀ ਤਾਂ ਸਕੂਲ ਕਮੇਟੀ ਦੇ ਇਕ ਮੈਂਬਰ ਨਾਲ ਉਨ੍ਹਾਂ ਦਾ ਪੰਜਾਬੀ ਭਾਸ਼ਾ ਵਿਚ ਗੱਲ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ | ਇਸ ਦੌਰਾਨ ਲੋਕਾਂ ਨੇ ਪੰਜਾਬੀ ਭਾਸ਼ਾ ਦੀ ਅਣਦੇਖੀ ਦਾ ਦੋਸ਼ ਲਗਾਉਂਦਿਆਂ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ | ਦੇਖਦੇ ਹੀ ਦੇਖਦੇ ਵੱਡੀ ਗਿਣਤੀ ਵਿਚ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਪੰਜਾਬੀ ਭਾਸ਼ਾ ਦੇ ਸਨਮਾਨ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ, ਜਿਸ 'ਤੇ ਪਿ੍ੰਸੀਪਲ ਵਲੋਂ ਲੋਕਾਂ ਤੋਂ ਪੰਜਾਬੀ ਭਾਸ਼ਾ ਦੀ ਅਣਦੇਖੀ ਕਰਨ ਨੰੂ ਲੈ ਕੇ ਉਨ੍ਹਾਂ ਤੋਂ ਮੁਆਫ਼ੀ ਮੰਗੀ ਗਈ ਅਤੇ ਭਵਿੱਖ ਵਿਚ ਪੰਜਾਬੀ ਭਾਸ਼ਾ ਨੰੂ ਬਣਦਾ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਆਪਣਾ ਰੋਸ ਖਤਮ ਕਰ ਦਿੱਤਾ ਅਤੇ ਸਥਿਤੀ ਮੁੜ ਆਮ ਹੋ ਗਈ |
Ad Position 22
No active advertisement
ਪਿਛਲੀ ਖ਼ਬਰ ਕਾਲੇ ਬੱਦਲਾਂ ਨੇ ਬਦਲਿਆ ਮੌਸਮ ਦਾ ਮਿਜ਼ਾਜ ਅਗਲੀ ਖ਼ਬਰ ਭਾਜਪਾ ਦੇ ਨਵਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਟਿੱਕਾ ਵਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ
Ad Position 24