19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕਾਲੇ ਬੱਦਲਾਂ ਨੇ ਬਦਲਿਆ ਮੌਸਮ ਦਾ ਮਿਜ਼ਾਜ

Ad Position 21
No active advertisement
ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਵੀਰਵਾਰ ਸ਼ਾਮ ਅਚਾਨਕ ਛਾਏ ਕਾਲੇ ਬੱਦਲਾਂ ਅਤੇ ਤੇਜ਼ ਹਵਾਵਾਂ ਨੇ ਮੌਸਮ ਦਾ ਮਿਜ਼ਾਜ ਹੀ ਬਦਲ ਦਿੱਤਾ | ਦਿਨ ਭਰ ਪੈ ਰਹੀ ਤਿੱਖੀ ਗਰਮੀ ਅਤੇ ਹੰੁਮ੍ਹਸ ਤੋਂ ਪ੍ਰੇਸ਼ਾਨ ਲੋਕਾਂ ਨੰੂ ਸ਼ਾਮ ਵੇਲੇ ਮੌਸਮ ਦੇ ਸੁਹਾਵਣੇ ਹੋਣ ਨਾਲ ਵੱਡੀ ਰਾਹਤ ਮਿਲੀ | ਸ਼ਾਮ ਕਰੀਬ ਸੂਰਜ ਡੁੱਬਣ ਤੋਂ ਪਹਿਲਾਂ ਹੀ ਆਸਮਾਨ ਕਾਲੇ ਬੱਦਲਾਂ ਨਾਲ ਢੱਕ ਗਿਆ ਅਤੇ ਤੇਜ਼ ਹਵਾਵਾਂ ਚੱਲਣ ਲੱਗ ਪਈਆਂ | ਮੌਸਮ ਵਿਚ ਆਏ ਇਸ ਅਚਾਨਕ ਬਦਲਾਅ ਨਾਲ ਤਾਪਮਾਨ ਵਿਚ ਵੀ ਗਿਰਾਵਟ ਮਹਿਸੂਸ ਕੀਤੀ ਗਈ | ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਇਸ ਬਦਲੇ ਮੌਸਮ ਦਾ ਆਨੰਦ ਮਾਣਦੇ ਨਜ਼ਰ ਆਏ | ਸ਼ਹਿਰ ਦੇ ਮੁੱਖ ਬਾਜ਼ਾਰਾਂ, ਚੌਕਾਂ ਅਤੇ ਖਾਣ ਪੀਣ ਵਾਲੀਆਂ ਦੁਕਾਨਾਂ 'ਤੇ ਵੀ ਕਾਫ਼ੀ ਚਹਿਲ ਪਹਿਲ ਦੇਖਣ ਨੰੂ ਮਿਲੀ | ਮੌਸਮ ਦੇ ਇਸ ਬਦਲੇ ਮਿਜ਼ਾਜ ਨੇ ਸ਼ਹਿਰ ਵਾਸੀਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆ ਦਿੱਤੀ ਅਤੇ ਲੋਕਾਂ ਨੇ ਆਸ ਜਤਾਈ ਕਿ ਆਉਣ ਵਾਲੇ ਦਿਨਾਂ ਵਿਚ ਵੀ ਗਰਮੀ ਤੋਂ ਕੁੱਝ ਰਾਹਤ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਗੈਸ ਲੀਕ ਹੋਣ ਕਾਰਨ ਘਰ 'ਚ ਹੋਇਆ ਭਿਆਨਕ ਧਮਾਕਾ ਅਗਲੀ ਖ਼ਬਰ ਪੰਜਾਬੀ ਭਾਸ਼ਾ ਦੀ ਅਣਦੇਖੀ ਦੇ ਮੁੱਦੇ 'ਤੇ ਘਿਰੇ ਪਿੰ੍ਰਸੀਪਲ ਨੇ ਮੁਆਫ਼ੀ ਮੰਗ ਕੇ ਜਾਨ ਛੁਡਵਾਈ
Ad Position 24