19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

45 ਸਾਲਾ ਵਿਅਕਤੀ ਵਲੋਂ ਸ਼ੱਕੀ ਹਾਲਾਤਾਂ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 05-06-2026
ਫੁੱਲਾਂਵਾਲ, 4 ਜੂਨ (ਮਨਜੀਤ ਸਿੰਘ ਦੁੱਗਰੀ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਦਾਦ ਦੇ ਸੂਆ ਰੋਡ ਸੈਂਟਰਲ ਟਾਊਨ ਲਾਗੇ ਇਕ ਤਿੰਨ ਮੰਜ਼ਲੀ ਇਮਾਰਤ ਵਿਚ ਤੀਜੀ ਮੰਜ਼ਿਲ 'ਤੇ ਬਰਾਂਡੇ 'ਚ ਪੱਖੇ ਦੀ ਹੁੱਕ ਨਾਲ ਚੁੰਨੀ ਦੇ ਸਹਾਰੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਚੌਕੀ ਲਲਤੋਂ ਕਲਾਂ ਦੇ ਇੰਚਾਰਜ ਸਹਾਇਕ ਥਾਣੇਦਾਰ ਸਾਰਜ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੁਦਕੁਸ਼ੀ ਕਰਨ ਵਾਲੇ ਦੀ ਪਛਾਣ ਮਨੋਜ ਕੁਮਾਰ, ਉਮਰ 45 ਸਾਲ, ਵਾਸੀ ਦਾਦ ਵਜੋਂ ਹੋਈ ਹੈ | ਮਰਨ ਵਾਲਾ ਵਿਅਕਤੀ ਡਿਸਪਰੈਸ਼ਨ ਦਾ ਮਰੀਜ਼ ਸੀ ਅਤੇ ਇਸ ਇਮਾਰਤ ਵਿਚ ਇਕੱਲਾ ਹੀ ਰਹਿੰਦਾ ਸੀ | ਉਥੋਂ ਗੁਜ਼ਰਨ ਵਾਲੇ ਰਾਹਗੀਰਾਂ ਨੇ ਵਰਾਂਡੇ ਵਿਚ ਪੱਖੇ ਦੀ ਹੁੱਕ ਨਾਲ ਲਟਕਦੇ ਵਿਅਕਤੀ ਨੂੰ ਦੇਖਿਆ ਤਾਂ ਪੁਲਿਸ ਨੂੰ ਇਸ ਦੀ ਇਤਲਾਹ ਦਿੱਤੀ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ 174 ਦੀ ਕਾਰਵਾਈ ਕਰਦਿਆਂ ਅਗਲੇਰੀ ਕਾਰਵਾਈ ਲਈ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ, ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ 'ਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਦੇ... ਅਗਲੀ ਖ਼ਬਰ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ ਵੱਖ-ਵੱਖ ਇਲਾਕਿਆਂ 'ਚੋਂ 8 ਕਾਬੂ
Ad Position 24