19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੈਬਨਿਟ ਮੰਤਰੀ ਸੌਂਦ, ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ 'ਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ

Ad Position 21
No active advertisement
ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਜਤਿੰਦਰ ਭੰਬੀ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ 'ਚ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਅਹੁਦਾ ਸੰਭਾਲਿਆ | ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਚੇਅਰਮੈਨ ਪੰਜਾਬ ਜੈਨਕੋ ਬੋਰਡ ਨਵਜੋਤ ਸਿੰਘ ਜਰਗ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਦਰਸ਼ਨ ਸਿੰਘ ਕੂਹਲੀ, ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ ਹੇਮਰਾਜ ਰਾਜੀ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੇ ਮੈਂਬਰ, ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਚੇਅਰਮੈਨ ਜਗਰੂਪ ਸਿੰਘ ਸੇਹ ਨੂੰ ਵਧਾਈ ਦਿੱਤੀ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਵਲੋਂ ਆਪ ਵਲੰਟੀਅਰਾਂ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਨਵ-ਨਿਯੁਕਤ ਚੇਅਰਮੈਨ ਜਗਰੂਪ ਸਿੰਘ ਸੇਹ ਵਲੋਂ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਨਵ ਨਿਯੁਕਤ ਚੇਅਰਮੈਨ ਜਗਰੂਪ ਸਿੰਘ ਸੇਹ ਨੇ ਕਿਹਾ ਕਿ ਉਹ ਜ਼ਿਲ੍ਹਾ ਲੁਧਿਆਣਾ ਦੇ ਹਰ ਪਿੰਡ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਚੇਅਰਮੈਨ ਜਗਰੂਪ ਸਿੰਘ ਸੇਹ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਵੀਲ੍ਹ ਚੇਅਰ ਦੇ ਸਹਾਰੇ ਮਾਊਾਟ ਐਵਰੈਸਟ ਦੇ ਬੇਸ ਕੈਂਪ 'ਤੇ ਪੁੱਜਣ ਵਾਲੀ ਡਾ. ਰੁਪਿੰਦਰ ਕੌਰ ਨੇ ਰਚਿਆ ਨਵਾਂ ਇਤਿਹਾਸ ਅਗਲੀ ਖ਼ਬਰ 45 ਸਾਲਾ ਵਿਅਕਤੀ ਵਲੋਂ ਸ਼ੱਕੀ ਹਾਲਾਤਾਂ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ
Ad Position 24