19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਭਾਜਪਾ ਆਗੂਆਂ ਨੇ ਪੰਜਾਬ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 05-06-2026
ਭਾਮੀਆਂ ਕਲਾਂ, 4 ਜੂਨ (ਜਤਿੰਦਰ ਭੰਬੀ)-ਕਿਸਾਨ ਮੋਰਚਾ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸੋਹਣ ਸਿੰਘ ਢੋਲਣਵਾਲ, ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ, ਪਿੰਡ ਭੈਣੀ ਸਾਹਿਬ ਦੇ ਸਰਪੰਚ ਜਗਦੀਸ਼ ਸਿੰਘ ਨਾਮਧਾਰੀ ਸਕੱਤਰ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਜਿੱਥੇ ਪੰਜਾਬ ਪ੍ਰਧਾਨ ਨਿਯੁਕਤ ਕਰਨ 'ਤੇ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਨਾਲ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੈ ਕੇ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ ਗਈ ਅਤੇ ਭਾਜਪਾ ਹਾਈਕਮਾਨ ਦਾ ਵੀ ਧੰਨਵਾਦ ਕੀਤਾ | ਇਸ ਮੌਕੇ ਉਕਤ ਆਗੂਆਂ ਨੇ ਦੱਸਿਆ ਕਿ ਸੁਖਾਵੇਂ ਮਾਹੌਲ ਵਿਚ ਹੋਈ ਇਸ ਮੁਲਾਕਾਤ ਵਿਚ ਜਿੱਥੇ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਹੀ ਆਗਾਮੀ ਚੋਣਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ | ਆਗੂਆਂ ਨੇ ਦੱਸਿਆ ਕਿ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ ਗਿਆ ਹੈ ਤਾਂ ਕਿ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾ ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕੇ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਜਪਾ ਪੰਜਾਬ ਵਿਚ ਹੋਰ ਮਜ਼ਬੂਤੀ ਨਾਲ ਉਭਰੇਗੀ ਅਤੇ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਨਾਲ ਲੋਕਾਂ ਦਾ ਭਰੋਸਾ ਜਿੱਤਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵਲੋਂ ਬੀਬੀ ਗੁਰਦਿਆਲ ਕÏਰ ਗਿੱਲ ਨੂੰ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨਾਲ ਸੀਨੀਅਰ ਕਾਂਗਰਸੀ ਆਗੂ ਬਾਵਾ ਵਲੋਂ ਮੁਲਾਕਾਤ
Ad Position 24