19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਹੈਪੀ ਲਾਲੀ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਕੋਆਰਡੀਨੇਟਰ ਕੀਤਾ ਨਿਯੁਕਤ

Ad Position 21
No active advertisement
ਅਜੀਤ ਡੈਸਕ 05-06-2026
ਲੁਧਿਆਣਾ, 4 ਜੂਨ (ਜਤਿੰਦਰ ਭੰਬੀ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਸ਼ੁਰੂ ਕੀਤੇ ਗਏ ਸੀ.ਐਸ.ਆਰ. ਅਭਿਆਨ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਲੁਧਿਆਣਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਹੈਪੀ ਲਾਲੀ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ | ਬਤੌਰ ਕੋਆਰਡੀਨੇਟਰ ਬਣਨ 'ਤੇ ਹਰਜਿੰਦਰ ਸਿੰਘ ਹੈਪੀ ਲਾਲੀ ਨੇ ਪੰਜਾਬ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜ਼ਿਲੇ੍ਹ ਵਿਚ ਮੰਡਲ ਅਤੇ ਬੂਥ ਕਮੇਟੀਆਂ ਦਾ ਗਠਨ ਕਰਨਾ, ਬੀ.ਐਲ.ਏ. 2 ਦੀ ਸੂਚੀ ਤਿਆਰ ਕਰਵਾਉਣ ਅਤੇ ਸਿਖਲਾਈ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਮੁਹਿੰਮ ਦੀ ਪ੍ਰਤੀਕਿਰਿਆ ਨਾਲ ਸਬੰਧਿਤ ਸਮੁੱਚੇ ਕੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸੰਚਾਲਨ ਕਰਨਾ ਰਹੇਗਾ | ਉਨ੍ਹਾਂ ਨੇ ਕਿਹਾ ਕਿ ਕੋਆਰਡੀਨੇਟਰ ਨਿਯੁਕਤੀ ਤੋਂ ਬਾਅਦ ਪਾਰਟੀ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦਾ ਜ਼ਿਲੇ੍ਹ ਦੇ ਸਾਰੇ ਵਰਕਰਾਂ, ਸੀਨੀਅਰ ਆਗੂਆਂ, ਬਲਾਕ ਪ੍ਰਧਾਨ ਅਤੇ ਚੋਣ ਲੜੇ ਉਮੀਦਵਾਰਾਂ ਨਾਲ ਤਾਲ ਮੇਲ ਰੱਖਦੇ ਹੋਏ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾ ਕੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਜ਼ਿਲੇ੍ਹ ਦੇ ਹਰ ਬੂਥ 'ਤੇ ਪਾਰਟੀ ਨੂੰ ਮਜ਼ਬੂਤ ਕਰਨਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਮੁਹਿੰਮ ਅਧੀਨ ਫਲਾਂ ਅਤੇ ਸਬਜ਼ੀਆਂ ਦੇ ਨਮੂਨੇ ਜਾਂਚ ਲਈ ਭੇਜੇ <br/> ਅਗਲੀ ਖ਼ਬਰ ਰਾਜਸ਼੍ਰੀ 50 ਵੀਕਲੀ ਲਾਟਰੀ 'ਚ 53ਵਾਂ 21 ਲੱਖ ਦਾ ਪਹਿਲਾ ਇਨਾਮ ਬਜਾਜ ਲਾਟਰੀ ਸਟਾਲ, ਫਰੀਦਕੋਟ ਦੇ ਨਾਂਅ
Ad Position 24