26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੇਂਦਰੀ ਜੇਲ੍ਹ ਦੇ 4 ਡਾਕਟਰਾਂ ਵਲੋਂ ਜੇਲ੍ਹ ਸੁਪਰਡੈਂਟ ਉੱਤੇ ਲਗਾਏ ਗੰਭੀਰ ਦੋਸ਼ <br/>

Ad Position 21
No active advertisement
ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਡਾ. ਤਰਲੋਚਨ ਸਿੰਘ)-ਲੁਧਿਆਣਾ ਕੇਂਦਰੀ ਜੇਲ੍ਹ ਵਿਚ ਤਾਇਨਾਤ ਚਾਰ ਡਾਕਟਰਾਂ ਵਲੋਂ ਜੇਲ੍ਹ ਦੇ ਸੁਪਰਡੈਂਟ ਉੱਤੇ ਗਾਲੀ ਗਲੋਚ ਅਤੇ ਭੱਦੀ ਸ਼ਬਦਾਵਲੀ ਵਰਤਣ ਦਾ ਦੋਸ਼ ਲਗਾਉਂਦਿਆਂ ਜੇਲ੍ਹ ਡਿਊਟੀਆਂ ਦੇ ਬਾਈਕਾਟ ਦੀ ਚਿਤਾਵਨੀ ਦਿੱਤੀ ਹੈ | ਉਨ੍ਹਾਂ ਨੇ ਰੋਸ ਵਜੋਂ ਇਹ ਮਾਮਲਾ ਆਪਣੇ ਸੀਨੀਅਰ ਅਧਿਕਾਰੀਆਂ ਕੋਲ ਉਠਾਇਆ ਹੈ | ਇਹਨਾਂ ਚਾਰ ਡਾਕਟਰਾਂ ਨਾਲ ਮਾੜੇ ਸਲੂਕ ਦਾ ਮਾਮਲਾ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਵੀ ਕੀਤੀ ਗਈ ਹੈ | ਮੰਗ ਪੱਤਰ ਵਿਚ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਏ ਜਾਣ ਲਈ ਕਿਹਾ ਗਿਆ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਜੇਲ੍ਹ ਡਿਊਟੀਆਂ ਦੇ ਬਾਈਕਾਟ ਦੀ ਚੇਤਾਵਨੀ ਵੀ ਦਿੱਤੀ ਗਈ ਹੈ | ਪੀ.ਸੀ.ਐਮ.ਐਸ.ਏ. ਵਲੋਂ ਡਾਕਟਰਾਂ ਦਾ ਸਮਰਥਨ ਕਰਦੇ ਹੋਏ ਜੇਲ੍ਹ ਸੁਪਰਡੈਂਟ ਦੇ ਕਥਿਤ ਵਿਵਹਾਰ ਨੂੰ ਨਾ ਸਹਿਣਯੋਗ ਅਤੇ ਨਿੰਦਣਯੋਗ ਦੱਸਦਿਆਂ ਅਧਿਕਾਰੀਆਂ ਨੂੰ ਇਸ ਮਸਲੇ ਦਾ ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ | ਐਸੋਸੀਏਸ਼ਨ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਕਲਾਸ ਇਕ ਦੇ ਸਭ ਤੋਂ ਯੋਗ ਕਾਡਰ ਅਧਿਕਾਰੀਆਂ ਨਾਲ ਅਜਿਹਾ ਸਲੂਕ ਨਹੀਂ ਕੀਤਾ ਜਾਣਾ ਚਾਹੀਦਾ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ਼ ਸਰਵਿਸ ਕਰਨ ਵਾਲੇ ਡਾਕਟਰਾਂ ਸਗੋਂ ਇਸ ਕਿੱਤੇ ਨਾਲ ਜੁੜੇ ਹੋਏ ਨੌਜਵਾਨ ਪੇਸ਼ੇਵਰਾਂ ਨੂੰ ਜਨਤਕ ਸਿਹਤ ਸੇਵਾਵਾਂ ਵਿਚ ਸ਼ਾਮਿਲ ਹੋਣ ਤੋਂ ਰੋਕਦੀਆਂ ਹਨ | ਸਿਵਲ ਸਰਜਨ ਲੁਧਿਆਣਾ ਨੂੰ ਦਿੱਤੇ ਮੰਗ ਪੱਤਰ ਵਿਚ ਐਸੋਸੀਏਸ਼ਨ ਨੇ ਕਿਹਾ ਕਿ ਜੇਕਰ ਇਸ ਮਸਲੇ ਉੱਤੇ ਵਾਜਬ ਕਾਰਵਾਈ ਨਾ ਕੀਤੀ ਗਈ ਤਾਂ ਡਾਕਟਰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ ਅਤੇ ਉਹ ਆਉਣ ਵਾਲੇ ਮਹੀਨਿਆਂ ਵਿਚ ਜੇਲ੍ਹ ਡਿਊਟੀਆਂ ਵੀ ਛੱਡ ਸਕਦੇ ਹਨ | ਇਸ ਮਾਮਲੇ ਸੰਬੰਧੀ ਜਦੋਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਥੇਬੰਦੀ ਵਲੋਂ ਇਸ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ | ਇਸ ਮਾਮਲੇ ਸੰਬੰਧੀ ਜਦੋਂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਕੁਲਵੰਤ ਸਿੰਘ ਨਾਲ ਫ਼ੋਨ 'ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ, ਪਲੌਗਰਜ਼ ਡਰਾਈਵ 2.0 'ਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ... ਅਗਲੀ ਖ਼ਬਰ ਘਰ 'ਚੋਂ ਲੱਖਾਂ ਦੀ ਨਕਦੀ ਚੋਰੀ ਕਰਨ ਦੇ ਮਾਮਲੇ 'ਚ 3 ਔਰਤਾਂ ਸਮੇਤ 9 ਨਾਮਜ਼ਦ <br/>
Ad Position 24