26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਤੇਜ਼ ਕਰਨ ਲਈ ਵਿਧਾਇਕਾਂ ਨੇ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਨੂੰ ਕੀਤੀ ਅਪੀਲ <br/>

Ad Position 21
No active advertisement
ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਡਾ. ਤਰਲੋਚਨ ਸਿੰਘ)-ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰ ਪਾਲ ਕੌਰ ਛੀਨਾ ਅਤੇ ਮਦਨ ਲਾਲ ਬੱਗਾ ਨੇ ਅੱਜ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਚੱਲ ਰਹੀ 'ਯੁੱਧ ਨਸਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਅਤੇ ਸਮਾਜ 'ਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਕਿਹਾ | ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਿਕ ਅਤੇ ਨਿਰੰਤਰ ਯਤਨਾਂ ਰਾਹੀਂ ਆਪਣੇ-ਆਪਣੇ ਖੇਤਰ ਵਿਚ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਨੂੰ ਯਕੀਨੀ ਬਣਾਉਣ | ਗੁਰੂ ਨਾਨਕ ਦੇਵ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਾਰਡ/ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਵਾਲੀ ਪਹਿਲੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਹੈ, ਜਿਸ ਦੇ ਨਤੀਜੇ ਵਜੋਂ ਨਸ਼ੀਲੇ ਪਦਾਰਥਾਂ ਦੀ ਰਕਮ ਨਾਲ ਬਣੀਆਂ ਜਾਇਦਾਦਾਂ ਨੂੰ ਢਾਹਿਆ ਗਿਆ ਹੈ | ਵਿਧਾਇਕਾਂ ਨੇ ਵਾਰਡ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾਖੋਰੀ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਉਨ੍ਹਾਂ ਦੇ ਦਾਖਲੇ ਦੀ ਸਹੂਲਤ ਦੇਣ ਦਾ ਸੱਦਾ ਦਿੱਤਾ | ਉਨ੍ਹਾਂ ਨੇ ਕਮੇਟੀ ਮੈਂਬਰਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਵਸਨੀਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਇਲਾਕਿਆਂ ਵਿਚ ਨਿਯਮਤ ਜਾਗਰੂਕਤਾ ਪ੍ਰੋਗਰਾਮ, ਸੈਮੀਨਾਰ ਅਤੇ ਇੰਟਰਐਕਟਿਵ ਸੈਸ਼ਨ ਕਰਨ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਐਤਵਾਰ ਨੂੰ 2927 ਪੋਲਿੰਗ ਬੂਥਾਂ 'ਤੇ ਵੋਟਰ ਮੈਪਿੰਗ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ <br/> ਅਗਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਲੁਧਿਆਣਾ ਨੇ ਦਿਖਾਈ ਏਕਤਾ, ਪਲੌਗਰਜ਼ ਡਰਾਈਵ 2.0 'ਚ 1300 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ...
Ad Position 24