25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਜਤਿੰਦਰ ਭੰਬੀ)-ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਵਲੋਂ ਦੁੱਗਰੀ ਵਿਖੇ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮÏਕੇ ਸਵਰਨ ਸਿੰਘ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਾਰਨ ਮਹਿੰਗਾਈ ਵਿਚ ਬੇਮਿਸਾਲ ਵਾਧਾ ਹੋ ਜਾਣ ਕਰਕੇ ਢੋਆ-ਢੁਆਈ ਮਹਿੰਗੀ ਹੋਣ ਨਾਲ ਰੇਤ-ਬਜਰੀ ਅਤੇ ਸੀਮੈਂਟ 'ਤੇ ਵੀ ਮਾੜਾ ਅਸਰ ਪਿਆ ਹੈ, ਜਿਸ ਕਰਕੇ ਉਸਾਰੀ ਦੇ ਕੰਮ ਲਗਭਗ ਠੱਪ ਹੋ ਕੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਕੰਮ ਘੱਟ ਹੋਣ ਕਰਕੇ ਮਜ਼ਦੂਰਾਂ ਨੂੰ ਜਿੱਥੇ ਦੋ ਡੰਗ ਦੀ ਰੋਟੀ ਲਈ ਦਰ-ਦਰ ਭਟਕਣਾ ਪੈ ਰਿਹਾ ਹੈ, ਉਥੇ ਹੀ ਕੋਈ ਬਿਮਾਰੀ ਆ ਜਾਣ 'ਤੇ ਮਜ਼ਦੂਰ ਆਪਣਾ ਅਤੇ ਪਰਿਵਾਰ ਦਾ ਇਲਾਜ ਕਰਾਉਣ ਤੋਂ ਵੀ ਅਸਮਰਥ ਹੋ ਜਾਂਦੇ ਹਨ | ਇਸ ਕਰਕੇ ਮਜ਼ਦੂਰਾਂ ਦੇ ਲੇਬਰ ਕਾਰਡ ਬਣਾਏ ਜਾਣ ਤਾਂ ਕਿ ਮਜ਼ਦੂਰਾਂ ਨੂੰ ਰਾਹਤ ਮਿਲ ਸਕੇ | ਇਸ ਮÏਕੇ ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਆ ਕਿਹਾ ਕਿ ਜੇਕਰ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਜਲਦ ਹੀ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ | ਇਸ ਮÏਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ ਪ੍ਰਧਾਨ ਦੁੱਗਰੀ ਲੇਬਰ ਯੂਨੀਅਨ, ਰਾਮ ਸਿੰਘ, ਕੰਵਰ ਚੰਦ, ਬਲਜੀਤ ਸਿੰਘ ਗਰੇਵਾਲ, ਅਮਰ ਸਿੰਘ, ਮਨਜੀਤ ਸਿੰਘ ਤੇ ਹੋਰ ਮਜ਼ਦੂਰ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਹੋਈਆਂ ਚੋਰੀ ਦੀਆਂ ਵਾਰਦਾਤਾਂ 'ਚ ਲੱਖਾਂ ਦਾ ਸਾਮਾਨ ਚੋਰੀ <br/> ਅਗਲੀ ਖ਼ਬਰ ਲੁਧਿਆਣਾ 'ਚ ਉੱਚ-ਪੱਧਰੀ ਮੀਟਿੰਗ ਨੇ ਟੀ.ਬੀ. ਮੁਕਤੀ ਲਈ ਬਹੁ-ਵਿਭਾਗੀ ਮੁਹਿੰਮ ਨੂੰ ਦਿੱਤੀ ਮਜ਼ਬੂਤੀ <br/>
Ad Position 24