25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵੱਖ-ਵੱਖ ਥਾਵਾਂ 'ਤੇ ਹੋਈਆਂ ਚੋਰੀ ਦੀਆਂ ਵਾਰਦਾਤਾਂ 'ਚ ਲੱਖਾਂ ਦਾ ਸਾਮਾਨ ਚੋਰੀ <br/>

Ad Position 21
No active advertisement
ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਹੋਈਆਂ ਵੱਖ-ਵੱਖ ਚੋਰੀ ਦੀਆਂ ਵਾਰਦਾਤਾਂ ਵਿਚ ਚੋਰਾਂ ਵਲੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਗੋਬਿੰਦ ਨਗਰ ਦੇ ਰਹਿਣ ਵਾਲੇ ਹਰਿੰਦਰ ਸਿੰਘ ਖੰਗੂੜਾ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਬੇਟੀ ਨੂੰ ਮਿਲਣ ਲਈ ਕੈਨੇਡਾ ਗਿਆ ਸੀ, ਜਦੋਂ ਉਹ ਬੀਤੇ ਦਿਨ ਘਰ ਆਇਆ ਤਾਂ ਉਸ ਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਘਰ 'ਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਨਕਦੀ, ਮਹਿੰਗੀਆਂ ਘੜੀਆਂ ਅਤੇ ਟੂਟੀਆਂ ਚੋਰੀ ਹੋ ਚੁੱਕੀਆਂ ਸਨ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਚਰਨਜੀਤ ਸਿੰਘ ਵਾਸੀ ਹਰਿਆਣਾ ਦੀ ਸ਼ਿਕਾਇਤ 'ਤੇ ਖੁਸ਼ਦੀਪ ਸਿੰਘ ਵਾਸੀ ਨਿਊ ਹਰਗੋਬਿੰਦ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੇ ਘਰ ਵਿਚੋਂ ਸਾਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੂੰ ਕੋਈ ਸੁਰਾਗ ਨਹੀਂ ਲੱਗਾ ਹੈ | ਤੀਜੇ ਮਾਮਲੇ ਵਿਚ ਪਿੰਡ ਰਈਆਂ ਵਿਖੇ ਚੋਰਾਂ ਵਲੋਂ ਅਰੋੜਾ ਇੰਡਸਟਰੀ ਦੇ ਤਾਲੇ ਤੋੜ ਕੇ ਉੱਥੋਂ ਲੱਖਾਂ ਰੁਪਏ ਮੁੱਲ ਦਾ ਧਾਗਾ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਫ਼ੈਕਟਰੀ ਦੇ ਮੈਨੇਜਰ ਰਵੀ ਭੂਸ਼ਨ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਦਾ ਸੁਰਾਗ ਲਗਾਉਣ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਗਈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਨੈਸ਼ਨਲ ਬੈਂਕ ਦਾ ਹਰਿਤ ਸੰਕਲਪ <br/> ਅਗਲੀ ਖ਼ਬਰ ਰਾਜ ਮਿਸਤਰੀ ਲੇਬਰ ਯੂਨੀਅਨ ਇੰਟਕ ਵਲੋਂ ਰੋਸ ਪ੍ਰਦਰਸ਼ਨ <br/>
Ad Position 24