24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

'ਆਪ' ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ-ਅੰਮਿ੍ਤਾ ਵੜਿੰਗ <br/>

Ad Position 21
No active advertisement
ਅਜੀਤ ਡੈਸਕ 06-06-2026
ਲਾਡੋਵਾਲ, 5 ਜੂਨ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਕੁਤਬੇਬਾਲ ਅਰਾਈਆਂ ਵਿਖੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਰੱਖੀ ਮੀਟਿੰਗ ਦÏਰਾਨ ਲੁਧਿਆਣਾ ਦੇ ਸੰਸਦ ਮੈਂਬਰ ਅਤੇ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮਿ੍ਤਾ ਵੜਿੰਗ ਵਰਕਰਾਂ ਨਾਲ ਮਿਲਣ ਲਈ ਵਿਸ਼ੇਸ਼ ਤÏਰ ਤੇ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਅੰਮਿ੍ਤਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਨਾਂਅ 'ਤੇ ਰਾਜ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਨਾ ਪੂਰਾ ਕਰਕੇ ਬੁਰੀ ਤਰ੍ਹਾਂ ਫ਼ੇਲ੍ਹ ਸਬੂਤ ਹੋਈ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲ ਤੋਂ ਵੱਧ ਸਮਾਂ ਬਤੀਤ ਹੋ ਚੁੱਕਾ ਹੈ, ਲੇਕਿਨ ਆਪ ਦੀ ਸਰਕਾਰ ਅੱਜ ਵੀ ਪੰਜਾਬ ਦੇ ਲੋਕਾਂ ਗੁਮਰਾਹ ਕਰਨ ਲਈ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕਰ ਰਹੀ ਹੈ | ਅੰਮਿ੍ਤਾ ਵੜਿੰਗ ਨੇ ਕਿਹਾ ਕਿ ਲੋਕ ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਚੱਲਦਾ ਕਰਨ ਲਈ, ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ | ਇਸ ਮÏਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਕਮਲਜੀਤ ਕÏਰ ਵੈਦ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਸਾਬਕਾ ਸਰਪੰਚ ਅਤੇ ਦਿਹਾਤੀ ਕਾਂਗਰਸ ਦੇ ਮੀਡੀਆ ਸੈੱਲ ਇੰਚਾਰਜ ਯੁਵਰਾਜ ਮਲਹੋਤਰਾ, ਜਗਸੀਰ ਸਿੰਘ ਸਿੱਧੂ, ਪੀ.ਏ. ਰਾਜਾ ਵੜਿੰਗ, ਸਾਬਕਾ ਕੌਂਸਲਰ ਹਰਕਰਨ ਸਿੰਘ ਵੈਦ, ਸਾਬਕਾ ਸਰਪੰਚ ਗੁਰਚਰਨ ਸਿੰਘ ਆਲੋਵਾਲ, ਸਾਬਕਾ ਬਲਾਕ ਸੰਮਤੀ ਮੈਂਬਰ ਵਰਿੰਦਰ ਕੁਮਾਰ ਲਾਡੋਵਾਲ, ਸ਼ੰਮੀ ਗਾਦੜਾ, ਰਿੱਕੀ ਤਲਵੰਡੀ ਅਤੇ ਸਿਮਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਧਨਾਨਸੂ ਸਕੂਲ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਸੂਬਾ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਝੂਠਾ ਪਰਚਾ ਦਰਜ ਕਰਕੇ ਕੀਤੀ ਜਾ ਰਹੀ ਪੁਲਿਸ ਕਾਰਵਾਈ ਨਿੰਦਣਯੋਗ-ਹਰਪ੍ਰ...
Ad Position 24