23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਵਿਸ਼ਵ ਭੋਜਨ ਸੁਰੱਖਿਆ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-06-2026
ਲੁਧਿਆਣਾ, 5 ਜੂਨ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਕਮਿਊਨਿਟੀ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਭਾਰਤ ਦੀ ਪੋਸ਼ਣ ਸੁਸਾਇਟੀ ਦੇ ਲੁਧਿਆਣਾ ਚੈਪਟਰ ਨਾਲ ਸਹਿਯੋਗ ਕਰਕੇ ਵਿਸ਼ਵ ਭੋਜਨ ਸੁਰੱਖਿਆ ਦਿਹਾੜਾ ਮਨਾਇਆ | ਇਸ ਦਾ ਮੰਤਵ ਆਮ ਲੋਕਾਂ ਨੂੰ ਭੋਜਨ ਸੁਰੱਖਿਆ ਅਤੇ ਸੁਰੱਖਿਆ ਵਿਧੀਆਂ ਪ੍ਰਤੀ ਜਾਗਰੂਕ ਕਰਨਾ ਸੀ | ਸਮਾਗਮ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਭੋਜਨ ਅਤੇ ਪੋਸ਼ਣ ਸੁਰੱਖਿਆ ਲਈ ਯੂਨੀਵਰਸਿਟੀ ਵਲੋਂ ਅਪਣਾਈਆਂ ਜਾ ਰਹੀਆਂ ਨਵੀਆਂ ਤਕਨੀਕਾਂ ਅਤੇ ਵਿਧੀਆਂ ਦਾ ਹਵਾਲਾ ਦਿੱਤਾ ਅਤੇ ਉਨ੍ਹਾਂ ਨੇ ਲੋਕਾਂ ਦੀ ਸਿਹਤ ਸੰਭਾਲ ਲਈ ਭੋਜਨ ਸੁਰੱਖਿਆ ਦੀਆਂ ਬੁਨਿਆਦੀ ਧਾਰਨਾਵਾਂ ਲਾਗੂ ਕਰਨ ਉਪਰ ਜ਼ੋਰ ਦਿੱਤਾ ਹੈ | ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਇਸ ਮੌਕੇ ਵਿਸ਼ਵ ਭੋਜਨ ਸੁਰੱਖਿਆ ਦਿਹਾੜੇ ਦੀ ਮਹੱਤਤਾ ਬਾਰੇ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਭੋਜਨ ਦੀ ਜ਼ਰੂਰਤ ਹੈ | ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਨੇ ਵਿਭਾਗ ਦੀਆਂ ਗਤੀਵਿਧੀਆਂ ਦਾ ਖੁਲਾਸਾ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ ਭੋਜਨ ਸੁਰੱਖਿਆ ਲਈ ਹੱਲ ਦੀ ਤਲਾਸ਼ ਬਾਰੇ ਵਿਸ਼ਵ ਪੱਧਰ 'ਤੇ ਥੀਮ ਤਹਿਤ ਇਹ ਦਿਹਾੜਾ ਮਨਾਇਆ ਜਾ ਰਿਹਾ ਹੈ, ਤਾਂ ਜੋ ਆਮ ਲੋਕਾਂ ਤੱਕ ਭੋਜਨ ਸੁਰੱਖਿਆ ਦਾ ਪਸਾਰ ਕੀਤਾ ਜਾ ਸਕੇ | ਇਸ ਮੌਕੇ ਮਿਲਖ ਅਧਿਕਾਰੀ ਡਾ. ਰਿਸ਼ੀਇੰਦਰਾ ਸਿੰਘ ਗਿੱਲ ਅਤੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਇਆਲੀ ਕਲਾਂ ਵਿਖੇ ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਘੱਲੂਘਾਰਾ ਦਿਵਸ... ਅਗਲੀ ਖ਼ਬਰ ਓਵਰਏਜ਼ ਮੁਲਾਜ਼ਮਾਂ ਨੰੂ ਪੱਕਾ ਨਾ ਕਰਨ ਸਰਕਾਰ ਦੀ ਨਾਕਾਮੀ ਦੀ ਨਿਸ਼ਾਨੀ-ਡੁਲਗਚ
Ad Position 24