ਇਆਲੀ/ਥਰੀਕੇ, 5 ਜੂਨ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲਦੇ ਇਤਿਹਾਸਿਕ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਇਆਲੀ ਕਲਾਂ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਘੱਲੂਘਾਰਾ ਦਿਵਸ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਅਤੇ ਇੰਸਪੈਕਟਰ ਬਲਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਘੱਲੂਘਾਰੇ ਨੂੰ ਸਮਰਪਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਰਾਗੀ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲਿਆਂ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਅਤੇ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਜੂਨ 1984 ਦੇ ਸ਼ਹੀਦਾਂ ਬਾਰੇ ਇਤਿਹਾਸ ਦੀ ਕਥਾ ਸੁਣਾ ਕੇ ਸੰਗਤਾਂ ਨੂੰ ਇਸ ਘੱਲੂਘਾਰੇ ਬਾਰੇ ਚਾਨਣਾ ਪਾਇਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਦੁਆਰਾ ਲੰਗਰ ਸਾਹਿਬ ਅਬਚਲ ਨਗਰ ਹਜੂਰ ਸਾਹਿਬ ਮਹਾਰਾਸ਼ਟਰ ਵਾਲੇ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਵਾਲਿਆਂ ਦੇ ਜਥੇਦਾਰ ਬਾਬਾ ਗੁਰਜੀਤ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਤੋਂ ਇਲਾਵਾ ਦਿਲਬਾਗ ਸਿੰਘ ਇਆਲੀ ਕਲਾਂ, ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ, ਮੀਤ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਸਾਹਿਬ ਸਿੰਘ, ਪ੍ਰਭਜੀਤ ਸਿੰਘ, ਸੇਵਾਦਾਰ ਬੀਬੀ ਲਖਵਿੰਦਰ ਕੌਰ, ਬੀਬੀ ਕੁਲਦੀਪ ਕੌਰ, ਕੁਲਦੀਪ ਸਿੰਘ ਸੇਵਾਦਾਰ ਹਾਜ਼ਰ ਸਨ |