ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਇਲਾਕੇ ਰਾਜਾ ਗਾਰਡਨ ਹੰਬੜਾਂ ਰੋਡ ਵਿਖੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਕਾਰ ਚਾਲਕ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ¢ ਤਕਰਾਰ ਦÏਰਾਨ ਗੋਲੀ ਚੱਲਣ ਕਾਰਨ ਦਹਿਸ਼ਤ ਫੈਲ ਗਈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਗਲੀ ਵਿਚ ਕਾਰ ਲੈ ਕੇ ਜਾ ਰਿਹਾ ਸੀ ਤਾਂ ਮੁਲਜ਼ਮ ਸੂਰੀਆ ਪ੍ਰਤਾਪ ਦੀ ਕਾਰ ਗਲੀ ਦੇ ਵਿਚਾਲੇ ਖੜ੍ਹੀ ਸੀ, ਜਦੋਂ ਉਸ ਨੇ ਗੱਡੀ ਪਾਸੇ ਕਰਨ ਲਈ ਕਿਹਾ ਤਾਂ ਮੁਲਜ਼ਮ ਨੇ ਉਸ ਨਾਲ ਗਾਲ਼ੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਥੇ ਹੀ ਅਮਿਤ ਗਰੇਵਾਲ, ਇੰਦਰਜੀਤ ਬਰਾੜ ਅਤੇ 3-4 ਅਣਪਛਾਤੇ ਵਿਅਕਤੀਆਂ ਨੂੰ ਬੁਲਾ ਕੇ ਉਸ ਨਾਲ ਕੁੱਟਮਾਰ ਕੀਤੀ | ਲੜਾਈ ਝਗੜੇ ਦÏਰਾਨ ਮੁਲਜ਼ਮ ਨੇ ਆਪਣੇ ਪਿਸਟਲ ਨਾਲ ਹਵਾ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਜਾਂਚ ਅਧਿਕਾਰੀ ਹÏਲਦਾਰ ਰਾਮ ਨਰੇਸ਼ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਸੂਰੀਆ ਪ੍ਰਤਾਪ, ਅਮਿਤ ਗਰੇਵਾਲ, ਇੰਦਰਜੀਤ ਬਰਾੜ ਤੇ 3-4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ¢ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ¢