ਲੁਧਿਆਣਾ, 6 ਜੂਨ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਵਿਖੇ ਐਨਐਸਐਸ ਵਲੰਟੀਅਰਾਂ ਅਤੇ ਨੰਬਰ 4 ਪੰਜਾਬ ਏਅਰ ਸਕੁਐਡਰਨ ਐਨਸੀਸੀ ਲੁਧਿਆਣਾ, ਜੂਨੀਅਰ ਵਿੰਗ ਦੇ ਐਨਸੀਸੀ ਕੈਡਿਟਾਂ ਦੁਆਰਾ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ | ਜਿੱਥੇ ਵਿਦਿਆਰਥੀਆਂ ਨੇ ਸਕੂਲ ਦੇ ਮੈਦਾਨ ਵਿਚ ਉਤਸ਼ਾਹ ਨਾਲ ਵੱਖ-ਵੱਖ ਬੂਟੇ ਲਗਾਏ | ਉਨ੍ਹਾਂ ਨੇ ਪੌਦਿਆਂ ਦੀ ਦੇਖਭਾਲ ਕਰਨ ਅਤੇ ਧਰਤੀ ਨੂੰ ਹਰਿਆ ਭਰਿਆ ਰੱਖਣ ਦਾ ਪ੍ਰਣ ਲਿਆ | ਪਿ੍ੰਸੀਪਲ ਕਰਨਜੀਤ ਸਿੰਘ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣਾ ਸੀ | ਇਸ ਮੌਕੇ ਪਰਮਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਰੱਖਿਆ ਲਈ ਸਹੁੰ ਚੁਕਾਈ | ਇਸ ਮੌਕੇ ਮਨੋਜ ਕੁਮਾਰ, ਰਵਿੰਦਰ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ ਅਤੇ ਮਨਦੀਪ ਸਿੰਘ ਵੀ ਮੌਜੂਦ ਸਨ |